ਸੰਗਰੂਰ (ਸਿੰਗਲਾ) - ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਪੰਜਾਬ ਪ੍ਰਧਾਨ ਆਮ ਆਦਮੀ ਪਾਰਟੀ ਨੇ ਅੱਜ ਲਾਕਡਾਊਨ ਦੌਰਾਨ ਵੀ ਜ਼ਿਲਾ ਸੰਗਰੂਰ ਅਧੀਨ ਪੈਂਦੀਆਂ ਆਨਾਜ਼ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀਆਂ ਵਿੱਚ ਕਣਕ ਦੀ ਫਸਲ ਲੈ ਕੇ ਆਏ ਕਿਸਾਨਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਤਰੁੰਤ ਜ਼ਿਲਾ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਹੱਲ ਕੀਤਾ। ਮਾਨ ਨੇ ਅੱਜ ਘਰਾ ਚੋਂ, ਮਹਿਲਾ ਚੌਕ, ਅਤੇ ਸੇਰੋਂ ਵਿਖੇ ਮੰਡੀਆਂ ਦਾ ਦੌਰਾ ਕੀਤਾ ਅਤੇ ਸੋਸ਼ਲ ਡਿਸਟੈਂਸ ਦਾ ਖਿਲਾਫ ਰੱਖਦੇ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਕਿਸਾਨਾਂ ਦੀਆਂ ਦੁੱਖ-ਤਕਲੀਫਾਂ ਇਸੇ ਤਰ੍ਹਾਂ ਸੁਣਦੇ ਰਹਿਣਗੇ ਅਤੇ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕੋਰੋਨਾ ਵਾਇਰਸ ਦੇ ਚੱਲਦੇ ਸਿਹਤ ਵਿਭਾਗ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ। ਆਪਣੇ ਮੂੰਹ ਨੂੰ ਮਾਸਕ ਨਾਲ ਢੱਕਿਆ ਜਾਵੇ ਅਤੇ ਸੋਸ਼ਲ ਡਿਸਟੈਂਸ ਦਾ ਵਿਸ਼ੇਸ ਕਰਕੇ ਧਿਆਨ ਰੱਖਿਆ ਜਾਵੇ। ਕਿਉਂਕਿ ਜੇਕਰ ਅਸੀ ਨਿਯਮਾਂ ਦੀ ਪਾਲਣਾ ਕਰਾਂਗੇ ਤਾਂ ਹੀ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਾਈਨੇਟਾਈਜ਼ਰ, ਮਾਸਕ ਅਤੇ ਹੋਰ ਲੋੜੀਦੇ ਪ੍ਰਬੰਧਾ ਦਾ ਖਿਆਲ ਰੱਖਿਆ ਜਾਵੇ ਅਤੇ ਸਮੇਂ ਸਿਰ ਕਿਸਾਨ ਦੀ ਫਸਲ ਦੀ ਖਰੀਦ ਕਰਕੇ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੇ ਬਣਦੇ ਪੈਸਿਆਂ ਦਾ ਭੁਗਤਾਨ ਕੀਤਾ ਜਾਵੇ।
ਕਰਫਿਊ 'ਚ ਝੂੱਗੀਆਂ 'ਚ ਕੈਦ ਜਿੰਦਗੀ : ਨਾ ਮਜ਼ਦੂਰੀ ਅਤੇ ਨਾ ਰਾਸ਼ਨ
NEXT STORY