ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੀ ਮਾਨ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 'ਇਕ ਵਿਧਾਇਕ, ਇਕ ਪੈਨਸ਼ਨ' ਆਰਡੀਨੈਂਸ 'ਤੇ ਹਸਤਾਖ਼ਰ ਕਰਨ ਤੋਂ ਇਨਕਾਰ ਕਰ ਦਿੱਤਾ। ਸੂਬਾ ਸਰਕਾਰ ਨੇ ਰਾਜਪਾਲ ਕੋਲ ਜਿਹੜੀ ਇਸ ਬਿੱਲ ਦੀ ਫਾਈਲ ਭੇਜੀ ਸੀ, ਉਸ ਨੂੰ ਰਾਜਪਾਲ ਨੇ ਸਰਕਾਰ ਨੂੰ ਵਾਪਸ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
ਸਰਕਾਰ ਵੱਲੋਂ ਇਹ ਫਾਈਲ ਇਸ ਲਈ ਭੇਜੀ ਗਈ ਸੀ ਤਾਂ ਜੋ ਜੂਨ 'ਚ ਆਉਣ ਵਾਲੇ ਬਜਟ ਇਜਲਾਸ ਦੌਰਾਨ ਇਸ ਨੂੰ ਬਿੱਲ ਦੇ ਰੂਪ 'ਚ ਪੇਸ਼ ਕਰਕੇ ਪਾਸ ਕਰਵਾਇਆ ਜਾ ਸਕੇ ਪਰ ਇਸ ਤੋਂ ਪਹਿਲਾਂ ਹੀ ਰਾਜਪਾਲ ਨੇ ਇਹ ਫਾਈਲ ਮੋੜ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਜਾਰੀ ਕੀਤੀ ਇਹ ਐਡਵਾਈਜ਼ਰੀ
ਇਸ ਲਈ ਹੁਣ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਧਾਇਕਾਂ ਨੂੰ ਮਿਲ ਰਹੀਆਂ ਕਈ-ਕਈ ਪੈਨਸ਼ਨਾਂ ਨੂੰ ਬੰਦ ਕਰ ਲਈ ਲਏ ਗਏ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਹੋਰ ਉਡੀਕ ਕਰਨੀ ਪਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਗਵੰਤ ਮਾਨ ਦੀ ਕੈਬਨਿਟ ਨੂੰ ਲੈ ਕੇ ਅਹਿਮ ਖ਼ਬਰ, ਬਜਟ ਸੈਸ਼ਨ ਤੋਂ ਬਾਅਦ ਕੀਤਾ ਜਾ ਸਕਦੈ ਵਾਧਾ!
NEXT STORY