ਅੰਮ੍ਰਿਤਸਰ (ਗੁਰਿੰਦਰ ਸਾਗਰ) : ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਜਥੇਬੰਦਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਹੋਈ, ਜਿਸ ਵਿਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਜਿੱਤ ਦਰਜ ਕਰਕੇ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ, ਜਿੱਥੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਤੇ ਹੋਰ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ।
ਇਹ ਵੀ ਪੜ੍ਹੋ : ਕੀ ਧਰਮਕੋਟ ਹਲਕੇ 'ਚ ਅਜੇ ਵੀ ਚੱਲ ਰਹੀ ਹੈ ਨਾਜਾਇਜ਼ ਮਾਈਨਿੰਗ?
ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਭਾਜਪਾ ਅੰਮ੍ਰਿਤਸਰ ਦੇ ਕੋਰ ਗਰੁੱਪ ਮੈਂਬਰਾਂ ਅਤੇ ਅੰਮ੍ਰਿਤਸਰ ਦੇ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਅਤੇ ਉਨ੍ਹਾਂ ਦੇ ਜਨਰਲ ਸਕੱਤਰਾਂ, ਮੋਰਚੇ ਦੇ ਪ੍ਰਧਾਨਾਂ ਅਤੇ ਉਨ੍ਹਾਂ ਦੇ ਜਨਰਲ ਸਕੱਤਰਾਂ ਤੇ ਸੈੱਲ ਦੇ ਕਨਵੀਨਰਾਂ ਨਾਲ ਮੀਟਿੰਗ ਕੀਤੀ ਅਤੇ ਜਥੇਬੰਦਕ ਢਾਂਚੇ ਤੇ ਆਉਣ ਵਾਲੀਆਂ ਨਿਗਮ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ : 2 ਨਾਬਾਲਗ ਲੜਕੀਆਂ ਨੇ ਕਥਿਤ ਪ੍ਰੇਮੀਆਂ ’ਤੇ ਲਾਇਆ ਜਬਰ-ਜ਼ਿਨਾਹ ਦਾ ਦੋਸ਼
ਇਸ ਮੌਕੇ ਅਸ਼ਵਨੀ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਹੁਣ ਤੋਂ ਹੀ ਨਿਗਮ ਚੋਣਾਂ ਲੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਦੀ ਪੋਲ ਖੁੱਲ੍ਹਦੀ ਸਾਫ਼ ਨਜ਼ਰ ਆ ਰਹੀ ਹੈ। ਝੂਠੇ ਵਾਅਦਿਆਂ ਸਹਾਰੇ ਆਮ ਆਦਮੀ ਪਾਰਟੀ ਦਾ ਸੱਤਾ ‘ਚ ਆਉਣ ਦਾ ਸੱਚ ਹੁਣ ਲੋਕਾਂ ਸਾਹਮਣੇ ਆ ਗਿਆ ਹੈ। 'ਆਪ' ਨੇ ਸੱਤਾ 'ਚ ਆਉਣ ਤੋਂ ਬਾਅਦ ਆਪਣੇ ਚੋਣ ਐਲਾਨਾਂ ਵਿੱਚ 1 ਅਪ੍ਰੈਲ ਨੂੰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਫ੍ਰੀ ਦੇਣ ਤੇ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। 15 ਦਿਨਾਂ ਵਿਚ ਹੀ ਆਮ ਆਦਮੀ ਪਾਰਟੀ ਦਾ ਅਕਸ ਲੋਕਾਂ 'ਚ ਡਿੱਗਣਾ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੀ 22 ਦਿਨ ਪਹਿਲਾਂ ਖਰੀਦੀ ਕਾਰ ਦੇ ਚਾਰੋਂ ਟਾਇਰ ਚੋਰੀ
ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਦੇ ਭੋਲੇ-ਭਾਲੇ ਲੋਕ ਨਗਰ ਨਿਗਮ ਚੋਣਾਂ ਵਿਚ ਇਕ ਵਾਰ ਫਿਰ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ। ਜੇਕਰ ਭਾਜਪਾ ਵਰਕਰ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਉਨ੍ਹਾਂ ‘ਚ ਜਾਂਦਾ ਹੈ ਤਾਂ ਭਾਜਪਾ ਨੂੰ ਪੰਜਾਬ ਦੇ ਕਿਸੇ ਵੀ ਨਗਰ ਨਿਗਮ ਵਿਚ ਲੋਕ ਸੇਵਾ ਕਰਨ ਦਾ ਮੌਕਾ ਮਿਲ ਸਕਦਾ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਇਕ ਵਰਕਰ ਅਧਾਰਿਤ ਸੰਗਠਨ ਹੈ ਅਤੇ ਇਸ ਦੇ ਵਰਕਰ ‘ਸੇਵਾ ਹੀ ਸੰਗਠਨ’ ਰਾਹੀਂ ਜਨਤਾ ਦੀ ਸੇਵਾ 'ਚ ਦਿਨ-ਰਾਤ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਬੇਕਾਬੂ ਥਾਰ ਨੇ ਰੇਹੜੀ ਨੂੰ ਟੱਕਰ ਮਾਰਦਿਆਂ ਐਕਟਿਵਾ ਚਾਲਕ ਨੂੰ ਦਰੜਿਆ
ਜੀਵਨ ਗੁਪਤਾ ਨੇ ਕਿਹਾ ਕਿ 6 ਅਪ੍ਰੈਲ 2022 ਨੂੰ ਭਾਰਤੀ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ ਹੈ ਅਤੇ ਹਰ ਭਾਜਪਾ ਵਰਕਰ ਇਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਵਰਕਰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਮੰਡਲ ਅਤੇ ਬੂਥ ਪੱਧਰ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕਣਗੇ। ਜੀਵਨ ਗੁਪਤਾ ਨੇ ਸਮੂਹ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਤੋਂ ਲੈ ਕੇ ਬਾਬਾ ਸਾਹਿਬ ਦੇ ਜਨਮ ਦਿਨ ਤੱਕ ਜਥੇਬੰਦੀ ਵੱਲੋਂ ਦਿੱਤੇ ਸਾਰੇ ਕੰਮਾਂ ਨੂੰ ਪੂਰੇ ਜੋਸ਼ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਸੂਬਾ ਪ੍ਰਧਾਨ ਨਾਲ ਮੰਚ ‘ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਸਕੱਤਰ ਰੀਨਾ ਜੇਤਲੀ, ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਸੁਖਮਿੰਦਰ ਸਿੰਘ ਪਿੰਟੂ ਆਦਿ ਮੌਜੂਦ ਸਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੰਜਾਬ ’ਚ ਜੀਓ ਫਾਈਬਰ ਨੇ 4 ਸਾਲਾਂ ’ਚ ਪਾਰ ਕੀਤਾ 1.52 ਲੱਖ ਕਨੈਕਸ਼ਨਸ ਦਾ ਅੰਕੜਾ
NEXT STORY