ਗੁਜਰਾਤ/ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਹੂੰਝਾਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਹੁਣ ਗੁਜਰਾਤ 'ਤੇ ਟਿਕੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਪੁੱਜੇ। ਇਹ ਉੱਥੇ 2 ਦਿਨਾਂ ਤੱਕ ਰਹਿਣਗੇ ਅਤੇ ਕੇਜਰੀਵਾਲ ਨਾਲ ਮਿਲ ਕੇ ਰੋਡ ਸ਼ੋਅ ਸਮੇਤ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ੇ ਨੂੰ ਲੈ ਕੇ 'ਭਗਵੰਤ ਮਾਨ' ਦਾ ਵੱਡਾ ਖ਼ੁਲਾਸਾ, ਵਿਧਾਨ ਸਭਾ ਦੇ ਇਜਲਾਸ ਦੌਰਾਨ ਆਖੀ ਇਹ ਗੱਲ
ਭਗਵੰਤ ਮਾਨ ਕੇਜਰੀਵਾਲ ਸਮੇਤ ਸਾਬਰਮਤੀ ਆਸ਼ਰਮ ਵੀ ਗਏ, ਜਿੱਥੇ ਉਨ੍ਹਾਂ ਨੇ ਚਰਖਾ ਚਲਾਇਆ। ਇਸ ਦੌਰੇ ਦੌਰਾਨ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਮੈਂਬਰਾਂ ਵੱਲੋਂ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਉਕਤ ਮੈਂਬਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ 'ਚ ਸ਼ਾਨਦਾਰ ਜਿੱਤ ਲਈ ਵਧਾਈ ਵੀ ਦਿੱਤੀ ਅਤੇ ਕਈ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧਣ ਲੱਗਾ ਗਰਮੀ ਦਾ ਕਹਿਰ, ਆਉਂਦੇ ਦਿਨਾਂ 'ਚ ਗਰਮ 'ਲੂ' ਚੱਲਣ ਦੀ ਸੰਭਾਵਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
4 ਸਾਲ ਬੱਚੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਸਕੂਲ ਪ੍ਰਬੰਧਕ ਗ੍ਰਿਫ਼ਤਾਰ, ਮੁੱਖ ਦੋਸ਼ੀ ਅਜੇ ਵੀ ਫ਼ਰਾਰ
NEXT STORY