ਸੁਲਤਾਨਪੁਰ ਲੋਧੀ(ਵੈੱਬ ਡੈਸਕ) — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਆਹ ਤੋਂ ਬਾਅਦ ਪਹਿਲੀ ਵਾਰ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਸੁਲਤਾਨਪੁਰ ਲੋਧੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ। ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੈਲੀਕਾਪਟਰ ਤੋਂ ਉਤਰ ਕੇ ਪਵਿੱਤਰ ਵੇਈਂ ਕੰਢੇ ਪਹੁੰਚਣ 'ਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਭਗਵੰਤ ਮਾਨ ਦਾ ਸੁਆਗਤ ਕਰਦਿਆਂ ਜੀ ਆਇਆ ਕਿਹਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਵੇਈਂ ਕੰਢੇ ਇਕ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਿਛਲੇ 22 ਸਾਲਾਂ ਤੋਂ ਕੀਤੀ ਜਾ ਕਾਰ ਸੇਵਾ ਰਾਹੀਂ ਕਾਲੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਦੌਰਾਨ ਜਿੱਥੇ ਭਗਵੰਤ ਮਾਨ ਕਾਲੀ ਵੇਈਂ ਦਾ ਦੌਰਾ ਕੀਤਾ, ਉਥੇ ਹੀ ਉਨ੍ਹਾਂ ਨੇ ਪਵਿੱਤਰ ਵੇਈਂ ਦਾ ਜਲ ਵੀ ਛਕਿਆ।
ਇਸ ਮੌਕੇ ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਇਸ ਪਵਿੱਤਰ ਵੇਈਂ ਦਾ ਪਾਣੀ ਪੀ ਕੇ ਬੇਹੱਦ ਸਕੂਨ ਮਿਲਿਆ ਹੈ। ਉਨ੍ਹਾਂ ਵੱਖ-ਵੱਖ ਉਦਾਹਰਣਾਂ ਦੇ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਦਾ ਦਸਦਿਆਂ ਕਿਹਾ ਕਿ ਕੁਦਰਤ ਨਾਲ ਛੇੜਛਾੜ ਕਰਨ ਨਾਲ ਭਿਆਨਕ ਨਤੀਜੇ ਹੋਣਗੇ। ਇਸ ਦੇ ਨਾਲ ਹੀ ਭਗਵੰਤ ਮਾਨ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਕਿਹਾ ਕਿ ਵਾਤਾਵਰਣ ਨਾਲ ਜੁੜੇ ਕੰਮ ਲਈ ਉਹ ਉਨ੍ਹਾਂ ਦੇ ਨਾਲ ਹਮੇਸ਼ਾ ਖੜ੍ਹੇ ਹਨ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨਾਂ ਨੂੰ ਬਣਾਇਆ ਬੰਧਕ, ਪਰਿਵਾਰ ਨੂੰ ਵੀਡੀਓ ਭੇਜ ਸੁਣਾਈ ਦੁੱਖ਼ ਭਰੀ ਦਾਸਤਾਨ
ਅੱਗੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਦੀ ਪਵਿੱਤਰਤਾ ਨੂੰ 22 ਸਾਲਾਂ ਦੀ ਲੰਬੀ ਮਿਹਨਤ ਨਾਲ ਪਵਿੱਤਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਵੇਈਂ ਨੂੰ ਵੀ ਜੇਕਰ ਸਾਫ਼ ਅਤੇ ਸਵੱਛ ਨਹੀਂ ਕਰ ਸਕਦੇ ਤਾਂ ਹੋਰ ਕੀ ਕਰਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਲੋੜ ਹੈ ਵਾਤਾਵਰਣ ਸੰਭਾਲਣ ਦੀ ਤਾਂ ਜੋ ਅਸੀਂ ਆਪਣਾ ਜੀਵਨ ਜੀ ਸਕੀਏ। ਜਿਹੜੇ ਮਾਲੀਆਂ ਨੂੰ ਬਾਗ ਦੀ ਰਾਖੀ ਲਈ ਲਗਾਇਆ ਸੀ, ਉਨ੍ਹਾਂ ਨੇ ਹੀ ਬਾਗ ਉਜਾੜ ਦਿੱਤੇ ਅਤੇ ਵੇਚ ਦਿੱਤੇ। ਸਭ ਤੋਂ ਪਹਿਲਾਂ ਅਸੀਂ ਫ਼ੈਸਲਾ ਲਿਆ ਕਿ ਧਰਤੀ ਹੇਠਲਾ ਪਾਣੀ ਕਿਵੇਂ ਬਚਾਉਣਾ ਹੈ ਅਸੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਦਿਨ ਰਾਤ ਯਤਨ ਅਰੰਭ ਕਰ ਦਿੱਤੇ ਹਨ।
ਇਸ ਮੌਕੇ ਸੰਤ ਸੀਚੇਵਾਲ ਵੱਲੋਂ ਭਗਵੰਤ ਮਾਨ ਨੂੰ ਸਿਰੋਪਾਓ ਪਾ ਕੇ ਸਨਮਾਨਤ ਵੀ ਕੀਤਾ ਗਿਆ। ਪਵਿੱਤਰ ਵੇਈਂ ਦੀ 22ਵੀੰ ਵਰੇਗੰਢ ਦੇ ਸਲਾਨਾ ਸਮਾਗਮ 'ਚ ਵੱਡੀ ਗਿਣਤੀ ਵਿੱਚ ਸੰਤਾਂ ਮਹਾਂਪੁਰਸ਼ਾਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਹਾਜ਼ਰੀ ਲਗਵਾਈ ਗਈ।
ਇਹ ਵੀ ਪੜ੍ਹੋ: 3 ਪਿਸਤੌਲਾਂ ਤੇ 6 ਜ਼ਿੰਦਾ ਰੌਂਦ ਸਣੇ 1 ਨੌਜਵਾਨ ਗ੍ਰਿਫ਼ਤਾਰ, ਵੱਡੀ ਵਾਰਦਾਤ ਲਈ ਗੈਂਗਸਟਰਾਂ ਨੂੰ ਕਰਨੇ ਸੀ ਸਪਲਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਹੱਦ ਪਾਰ: ਪਾਖੰਡੀ ਤਾਂਤਰਿਕ ਨੇ ਬੱਚੇ ਦਾ ਕਤਲ ਕਰ ਉਸ ਦੀ ਨਾਬਾਲਿਗ ਭੈਣ ਨਾਲ ਕੀਤਾ ਨਿਕਾਹ
NEXT STORY