ਚੰਡੀਗੜ੍ਹ- ਪੰਜਾਬ 'ਚ ਚੌਣਾਂ ਨੇੜੇ ਹਨ ਅਤੇ ਪੰਜਾਬ ਦੀ ਸਿਆਸਤ ਵੀ ਅੱਜ ਕੱਲ ਕਾਫੀ ਗਰਮਾਈ ਹੋਈ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਲਈ ਪੇਸ਼ਕਸ਼ ਦੇਣ ਦੇ ਦੋਸ਼ ਲਗਾਏ ਗਏ ਸਨ। ਜਿਸ 'ਤੇ ਕਾਂਗਰਸ ਵਿਧਾਇਕ ਰਵਨੀਤ ਬਿੱਟੂ ਭਗਵੰਤ ਮਾਨ ਨੂੰ ਸਲਾਹ ਦਿੰਦੇ ਅਤੇ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸੱਚੇ ਹਨ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਸਬੂਤ ਦੇਣਾ ਚਾਹੀਦਾ ਹੈ, ਨਹੀਂ ਤਾਂ ਇਹ ਸਿਰਫ ਪਬਲੀਸਿਟੀ ਸਟੰਟ ਹੀ ਮੰਨਿਆ ਜਾਵੇਗਾ।
ਭਾਜਪਾ ਵੱਲੋਂ ਭਗਵੰਤ ਮਾਨ ਨੂੰ ਦਿੱਤੀ ਗਈ ਪੇਸ਼ਕਸ਼ 'ਤੇ ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਇਸ 'ਚ ਜਰਾ ਵੀ ਸੱਚਾਈ ਹੈ ਤਾਂ ਉਨ੍ਹਾਂ ਨੂੰ ਇਹ ਸਾਰਾ ਮਾਮਲਾ ਸਦਨਦੇ ਸਾਹਮਣੇ ਰੱਖਣਾ ਚਾਹੀਦਾ ਹੈ ਕਿਉਂਕਿ ਸਦਨ ਹਾਲੇ ਚੱਲ ਰਿਹਾ ਹੈ ਅਤੇ ਉਹ ਸਦਨ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਇਹ ਸਿਰਫ ਇਕ ਪਬਲੀਸਿਟੀ ਸਟੰਟ ਹੈ।
ਇਹ ਵੀ ਪੜ੍ਹੋ- ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ : CM ਚੰਨੀ
ਉਨ੍ਹਾਂ ਕਿਹਾ ਕਿ ਭਾਜਪਾ ਦਾ ਨਵਾਂ ਰੂਝਾਨ ਨੋਟਾਂ ਨਾਲ ਤੋਲਣ ਦਾ ਹੈ, ਇਸ ਗੱਲ ਦੀ ਸੱਚਾਈ ਜਾਂ ਤਾਂ ਭਗਵੰਤ ਮਾਨ ਜਾਣਦੇ ਹਨ ਜਾਂ ਭਾਜਪਾ। ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਉਸ ਵਿਅਕਤੀ ਦਾ ਨਾਂ ਜਨਤਕ ਕਰਨਾ ਚਾਹੀਦਾ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਇਸ ਦਾ ਮਤਲਬ ਇਹ ਸਿਰਫ ਸਟੰਟ ਹੈ। ਉਨ੍ਹਾਂ ਕਿਹਾ ਸਿਰਫ ਪ੍ਰੈੱਸ ਮੀਟਿੰਗ ਕਰਨ ਨਾਲ ਕੰਮ ਨਹੀਂ ਚੱਲੇਗਾ, ਇਸ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ : CM ਚੰਨੀ
NEXT STORY