ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਡਿਪਟੀ ਕਮਿਸ਼ਨਰਾਂ ਅਤੇ ਮੁੱਖ ਅਧਿਕਾਰੀਆਂ ਨਾਲ ਪੰਜਾਬ ਭਵਨ ਵਿਖੇ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਦੌਰਾਨ ਮੰਡੀਆਂ 'ਚ ਫ਼ਸਲਾਂ ਦੀ ਖ਼ਰੀਦ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਮੰਤਰੀ ਵੀ ਮੌਜੂਦ ਹਨ। ਦਰਅਸਲ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਇਸ ਸਮੇਂ ਅਨਾਜ ਖ਼ਰੀਦ ਨੂੰ ਲੈ ਕੇ ਕਿਸਾਨ ਖੁਸ਼ ਨਹੀਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ 'ਚ ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕਤਲ, ਅਕਾਲੀ ਆਗੂ 'ਤੇ ਲੱਗੇ ਦੋਸ਼
ਉਨ੍ਹਾਂ ਦਾ ਕਹਿਣਾ ਹੈ ਕਿ ਕੁੱਝ ਵੱਡੀਆਂ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਹਾਲਾਤ ਬੁਰੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਕਣਕ ਦੀ ਖ਼ਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਅਫ਼ਸਰਾਂ ਵੱਲੋਂ ਅਨਾਜ ਮੰਡੀਆਂ 'ਚ ਪੂਰੇ ਇੰਤਜ਼ਾਮਾਂ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਮੰਡੀਆਂ 'ਚ ਫ਼ਸਲ ਪੂਰੀ ਤਰ੍ਹਾਂ ਨਹੀਂ ਆ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਪੰਜਾਬ 'ਚ 10 ਅਪ੍ਰੈਲ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਆਮਦ ਤੇਜ਼ ਹੋਵੇਗੀ।
ਇਹ ਵੀ ਪੜ੍ਹੋ : ਚਿੱਟੇ ਨੇ ਇਕ ਹੋਰ ਮਾਂ ਦੀ ਗੋਦ ਉਜਾੜੀ, ਦੋਸਤਾਂ ਨੇ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰਿਆ 2 ਭੈਣਾਂ ਦਾ ਇਕਲੌਤਾ ਭਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੋਟਾਂ ਦੀ ਰੰਜਿਸ਼ ਨੂੰ ਲੈ ਕੇ 2 ਧਿਰਾਂ ਵਿਚਾਰੇ ਹੋਇਆ ਖੂਨੀ ਝਗੜਾ, ਵਿਅਕਤੀ ਦੀ ਤੋੜੀ ਲੱਤ
NEXT STORY