ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਮੁਲਾਕਾਤ ਤੋਂ ਪਹਿਲਾਂ ਸਿੱਧੂ ਨੇ ਆਪਣੇ ਧੜੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਖੁਦ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਇਥੇ ਹੀ ਬਸ ਨਹੀਂ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਖਾਸਮ-ਖਾਸ ਅਸ਼ਵਨੀ ਸੇਖੜੀ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਨਵਜੋਤ ਸਿੱਧੂ ਵਲੋਂ ਗਵਰਨਰ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਗਵਰਨਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਸੀ ਅਤੇ ਇਸੇ ਲਈ ਹੀ ਸਰਕਾਰ ਨੇ ਖੁਦ ਨਵਜੋਤ ਸਿੱਧੂ ਨੂੰ ਮੁਲਾਕਾਤ ਲਈ ਬੁਲਾਇਆ ਗਿਆ ਹੈ। ਇਸ ਮੁਲਾਕਾਤ ਵਿਚ ਪੰਜਾਬ ਦੇ ਕਈ ਮਸਲੇ ਵਿਚਾਰੇ ਜਾਣਗੇ।
ਇਹ ਵੀ ਪੜ੍ਹੋ : ਅੱਖਾਂ ਸਾਹਮਣੇ ਮੌਤ ਦੇ ਮੂੰਹ ’ਚ ਜਾ ਪਈ ਮਾਸੂਮ ਧੀ, ਇੰਝ ਉਜੜੀਆਂ ਖੁਸ਼ੀਆਂ ਸੋਚਿਆ ਨਾ ਸੀ
ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਸੋਮਵਾਰ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਨੇ ਕਿਹਾ ਸੀ ਕਿ ਇਸ ਮੁਲਾਕਾਤ ਵਿਚ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਆਦਿ ਦੇ ਮੁੱਦਿਆਂ ’ਤੇ ਵਿਚਾਰ ਵਟਾਂਦਾਰ ਕੀਤਾ ਜਾਵੇਗਾ। ਪੰਜਾਬ ਦਾ ਭਲਾ ਸਮੂਹਿਕ ਇਮਾਨਦਾਰ ਯਤਨਾ ਸਦਕਾ ਹੀ ਸੰਭਵ ਹੈ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਿੱਧੂ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਹੈ। ਇਹ ਮੁਲਾਕਾਤ ਉਸ ਸਮੇਂ ਹੋਣ ਜਾ ਰਹੀ ਹੈ, ਜਦੋਂ ਸਿੱਧੂ ’ਤੇ ਕਾਂਗਰਸ ਵਲੋਂ ਅਨੁਸ਼ਾਸਨੀ ਕਾਰਵਾਈ ਕਰਨ ਦੀ ਤਲਵਾਰ ਲਟਕ ਰਹੀ ਹੈ।
ਇਹ ਵੀ ਪੜ੍ਹੋ : ਪਰਨੀਤ ਕੌਰ ’ਤੇ ਰਾਜਾ ਵੜਿੰਗ ਦੇ ਬਿਆਨ ਤੋਂ ਬਾਅਦ ਮਚਿਆ ਬਵਾਲ, ਪੀ. ਐੱਲ. ਸੀ. ਵਲੋਂ ਆਈ ਤਿੱਖੀ ਪ੍ਰਤੀਕਿਰਿਆ
ਯਾਦ ਰਹੇ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਹਾਈਕਮਾਨ ਨੂੰ ਪੱਤਰ ਲਿਖ ਕੇ ਸਿੱਧੂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ। ਇਸ ’ਤੇ ਸਿੱਧੂ ਨੇ ਵੀ ਤਲਖ ਤੇਵਰ ਦਿਖਾਉਂਦਿਆਂ ਸ਼ਾਇਰਾਨਾ ਅੰਦਾਜ਼ ਵਿਚ ਆਖਿਆ ਸੀ ਕਿ ‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖ਼ਾਮੋਸ਼ ਰਹਿ ਕੇ ਸੁਣਦਾ ਹਾਂ...ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਹਾਈਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਲਿਖੇ ਪੱਤਰ ਵਿਚ ਕਿਹਾ ਸੀ ਕਿ ਨਵਜੋਤ ਸਿੱਧੂ ਤੋਂ ਸਫਾਈ ਮੰਗੀ ਜਾਵੇ। ਉਨ੍ਹਾਂ ਨੂੰ ਪੁੱਛਿਆ ਜਾਵੇ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ? ਇਸ ਚਿੱਠੀ ਵਿਚ ਇਹ ਵੀ ਲਿਖਿਆ ਸੀ ਕਿ ਪੰਜਾਬ ਵਿਚ ਨਵੰਬਰ 2021 ਤੋਂ ਪਾਰਟੀ ਇੰਚਾਰਜ ਹੋਣ ਤੋਂ ਬਾਅਦ ਹੁਣ ਤਕ ਮੇਰਾ ਮੁਲਾਂਕਣ ਹੈ ਕਿ ਸਿੱਧੂ ਲਗਾਤਾਰ ਕਾਂਗਰਸ ਸਰਕਾਰ ਦੇ ਕੰਮਕਾਜ ਦੀ ਅਲੋਚਨਾ ਕਰਦੇ ਰਹੇ ਹਨ। ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਕਿਹਾ, ਕਿਉਂਕਿ ਪਾਰਟੀ ਚੋਣਾਂ ਲੜ ਰਹੀ ਸੀ, ਅਜਿਹੇ ਵਿਚ ਸਿੱਧੂ ਦੇ ਵਰਤਾਅ ਨਾਲ ਪਾਰਟੀ ਨੂੰ ਨੁਕਸਾਨ ਹੋਇਆ ਹੈ। ਇਹ ਵੀ ਲਿਖਿਆ ਗਿਆ ਹੈ ਕਿ ਰਾਜਾ ਵੜਿੰਗ ਦੇ ਤਾਜ਼ਪੋਸ਼ੀ ਸਮਾਗਮ ਵਿਚ ਨਵਜੋਤ ਸਿੱਧੂ ਦਾ ਵਤੀਰਾ ਠੀਕ ਨਹੀਂ ਸੀ।
ਇਹ ਵੀ ਪੜ੍ਹੋ : ਆਯੂਸ਼ਮਾਨ ਕਾਰਡ ਰਾਹੀਂ ਇਲਾਜ ਕਰਵਾਉਣ ਵਾਲਿਆਂ ਬੁਰੀ ਖ਼ਬਰ, ਸੂਬੇ ਦੇ ਹਸਪਤਾਲਾਂ ਨੇ ਲਿਆ ਇਹ ਫ਼ੈਸਲਾ
ਯੂਥ ਕਾਂਗਰਸ ਪ੍ਰਧਾਨ ਨੇ ਵੀ ਬੋਲਿਆ ਸਿੱਧੂ ’ਤੇ ਹਮਲਾ
ਨਵਜੋਤ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਜਾਣ ਵਾਲੀ ਮੁਲਾਕਾਤ ਨੂੰ ਲੈ ਕੇ ਕਾਂਗਰਸ ਵਿਚ ਮਾਹੌਲ ਗਰਮਾ ਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਸਿੱਧੂ ’ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾਕਿ ਚੋਣਾਂ ਤੋਂ ਪਹਿਲਾਂ ਵੀ ਸਿੱਧੂ ਅਤੇ ਮਾਨ ਦੀ ਮੀਟਿੰਗ ਹੋਈ ਸੀ। ਉਨ੍ਹਾਂ ਸਿੱਧੂ ਨੂੰ ‘ਠੋਕੇ ਤਾਲੀ’ ਦੇ ਅੰਦਾਜ਼ ਵਿਚ ‘ਠੋਕੀ ਚੱਲ ਪਾਰਟੀ’ ਕਹਿ ਕੇ ਨਿਸ਼ਾਨਾ ਸਾਧਿਆ। ਨਵਜੋਤ ਸਿੱਧੂ ਅੱਜ ਸ਼ਾਮ ਪੰਜ ਵਜੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : ਵੀਡੀਓ ਬਣਾ ਕੇ ਫਾਹੇ ’ਤੇ ਲਟਕਿਆ ਮੁੰਡਾ, ਬੋਲਿਆ ‘ਮੈਂ ਪਲਕ ਨੂੰ ਪਿਆਰ ਕਰਦਾ ਸੀ, ਜੋ ਕਿਸੇ ਹੋਰ ਨਾਲ ਘੁੰਮ ਰਹੀ’
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਲੌਂਗੋਵਾਲ ਦੇ ਵਿਦਿਆਰਥੀ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ
NEXT STORY