ਲੁਧਿਆਣਾ (ਹਿਤੇਸ਼) : ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੱਢੇ ਗਏ ਰੋਡ ਸ਼ੋਅ 'ਚ ਲੋਕਾਂ ਨੂੰ ਲਿਜਾਣ ਲਈ ਸਰਕਾਰੀ ਬੱਸਾਂ ਨੂੰ ਲਾਉਣ ਦੇ ਮੁੱਦੇ 'ਤੇ ਕਾਫ਼ੀ ਹੰਗਾਮਾ ਹੋ ਰਿਹਾ ਹੈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਵਾਂਸ਼ਹਿਰ 'ਚ ਹੋਣ ਵਾਲੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ਲਈ 8 ਜ਼ਿਲ੍ਹਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਪਲਾਂ 'ਚ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਮੌਤ
ਇਸ ਸਬੰਧੀ ਜਾਰੀ ਹੁਕਮਾਂ 'ਚ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਮੋਹਾਲੀ ਨਗਰ ਨਿਗਮ ਕਮਿਸ਼ਨਰ ਦੇ ਨਾਲ ਏ. ਡੀ. ਸੀ. ਅਰਬਨ ਡਿਵੈਲਪਮੈਂਟ ਦੀ ਡਿਊਟੀ ਲਾਈ ਗਈ ਹੈ, ਜਿਨ੍ਹਾਂ ਨੂੰ ਸਮਾਰੋਹ ਦੇ ਪ੍ਰਬੰਧ ਲਈ ਨਜ਼ਦੀਕੀ ਨਗਰ ਨਿਗਮ ਜਾਂ ਮਿਊਂਸੀਪਲ ਕੌਂਸਲ ਦੇ ਸਟਾਫ਼ ਦੀ ਮਦਦ ਲੈਣ ਲਈ ਬੋਲਿਆ ਗਿਆ ਹੈ।
ਇਹ ਵੀ ਪੜ੍ਹੋ : 'ਭਗਵੰਤ ਮਾਨ' ਅੱਜ ਦੇਣਗੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ, ਟਵੀਟ ਕਰਕੇ ਆਖੀ ਇਹ ਗੱਲ
ਜਿੱਥੇ ਤੱਕ ਫਾਇਰ ਸੇਫਟੀ ਦਾ ਸਵਾਲ ਹੈ, ਉਸ ਲਈ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਹਾਲੀ, ਫਗਵਾੜਾ, ਹੁਸ਼ਿਆਰਪੁਰ, ਦਸੂਹਾ, ਜਲੰਧਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਜਾਣਗੀਆਂ। ਇਸ ਹੁਕਮ 'ਚ ਸਾਫ਼ ਲਿਖਿਆ ਗਿਆ ਹੈ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਵੀਂਆਂ ਹੋਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ 'ਚ ਤੇਲ ਭਰ ਕੇ ਭੇਜਿਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਕਾਰੀ ਦਫ਼ਤਰਾਂ 'ਚ ਲੱਗੀਆਂ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ (ਵੀਡੀਓ)
NEXT STORY