ਚੰਡੀਗੜ੍ਹ/ਕਪੂਰਥਲਾ (ਅਸ਼ਵਨੀ, ਮਹਾਜਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ ’ਚ ਵਿਗਿਆਨਕ ਲੀਹਾਂ ’ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਇੱਥੇ ਜੇਲ੍ਹਾਂ ਜੇਲ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਚ ਤਾਕਤੀ ਜੈਮਰ, ਡੋਰ ਮੈਟਲ ਡਿਟੈਕਟਰ ਸਮੇਤ ਹੋਰ ਉਪਕਰਨ ਸਥਾਪਿਤ ਕਰਨ ਤੋਂ ਇਲਾਵਾ ਵਿਭਾਗ ਨੂੰ ਵਾਹਨ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਅਥਾਰਟੀ ਦੀ ਅਪੀਲ ’ਤੇ ਅਤਿ-ਆਧੁਨਿਕ ਤਕਨੀਕ ਨਾਲ ਹੋਰ ਸੀ. ਸੀ. ਟੀ. ਵੀ. ਕੈਮਰੇ ਜੇਲਾਂ ਵਿਚ ਲਾਏ ਜਾਣਗੇ ਤਾਂ ਕਿ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ।
ਜੇਲ੍ਹਾਂ ਵਿਚ ਨਸ਼ੇ ਤੇ ਮੋਬਾਇਲਾਂ ਦੀ ਸਪਲਾਈ ਨੂੰ ਸਖਤੀ ਨਾਲ ਰੋਕਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਗੈਰ-ਕਾਨੂੰਨੀ ਰੁਝਾਨ ਨੂੰ ਰੋਕਣ ਲਈ ਲੋਡ਼ੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਸੰਗਤਾਂ ਚੰਡੀਗੜ੍ਹ ’ਚ ਲੱਗੇ ਕੌਮੀ ਇਨਸਾਫ਼ ਮੋਰਚੇ ’ਚ ਵਧ ਚੜ੍ਹ ਕੇ ਪੁੱਜਣ : ਦਾਦੂਵਾਲ
ਮੁੱਖ ਮੰਤਰੀ ਨੇ ਜੇਲ ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਦੀ ਕਮੀ ਦੀਆਂ ਰਿਪੋਰਟਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਵਚਨਬੱਧ ਹੈ। ਛੇਤੀ ਹੀ ਜੇਲਾਂ ਵਿਚ ਮੈਡੀਕਲ ਸਟਾਫ ਦੀ ਤਾਇਨਾਤੀ ਪੱਕੇ ਤੌਰ ’ਤੇ ਕੀਤੀ ਜਾਵੇਗੀ ਤਾਂ ਕਿ ਐਮਰਜੈਂਸੀ ਦੀ ਸੂਰਤ ਵਿਚ ਕੈਦੀਆਂ ਨੂੰ ਇਲਾਜ ਮੁਹੱਈਆ ਹੋ ਸਕੇ। ਜੇਲਾਂ ਵਿਚ ਨਵੀਆਂ ਐਂਬੂਲੈਂਸਾਂ ਵੀ ਭੇਜੀਆਂ ਜਾਣਗੀਆਂ ਤਾਂ ਕਿ ਲੋਡ਼ ਪੈਣ ’ਤੇ ਇਸ ਦੀ ਵਰਤੋਂ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਕੈਦੀਆਂ ਦੇ ਮਨੋਰੰਜਨ ਲਈ ਸਥਾਪਿਤ ਕੀਤੇ ‘ਰੇਡੀਓ ਉਜਾਲਾ’ ਰਾਹੀਂ ਉਨ੍ਹਾਂ ਨੂੰ ਸੰਬਧੋਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਂਡ ਭਰਨ ਲਈ ਵਿੱਤੀ ਤੌਰ ’ਤੇ ਅਸਮਰੱਥ ਕੈਦੀਆਂ ਬਾਰੇ ਸਾਰੀਆਂ ਜੇਲਾਂ ਪਾਸੋਂ ਰਿਪੋਰਟ ਮੰਗੀ ਹੈ, ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਲਾਂ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰਨ ਲਈ ਨਵੇਂ ਵੀਡੀਓ ਕਾਨਫਰੰਸ ਰੂਮ ਵੀ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਅਦਾਲਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਜੇਲ ਦੇ ਹਸਪਤਾਲ, ਲੈਬਾਰਟਰੀ, ਵਾਰਡ, ਐਮਰਜੈਂਸੀ ਦਾ ਦੌਰਾ ਵੀ ਕੀਤਾ।
ਇਹ ਵੀ ਪੜ੍ਹੋ : ਸੰਘਣੇ ਕੋਹਰੇ ਨਾਲ ਮਾਨਸਾ 'ਚ ਵਿਛੀ ਬਰਫ ਵਰਗੀ ਚਿੱਟੀ ਚਾਦਰ, ਤਸਵੀਰਾਂ 'ਚ ਦੇਖ ਨਹੀਂ ਹੋਵੇਗਾ ਯਕੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਵਿੱਤ ਮੰਤਰੀ ਹਰਪਾਲ ਚੀਮਾ ਮੋਗਾ ਦੀ ਅਦਾਲਤ ’ਚ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ
NEXT STORY