ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਸੂਬੇ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁਖੀ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਸੂਬੇ ਦੇ 3 ਕਰੋੜ ਲੋਕਾਂ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਵਾਲਾ ਜੁਮਲਾ ਹੈ। ਅਸਲ 'ਚ ਭਗਵੰਤ ਮਾਨ ਨੇ ਰਾਜਿਆਂ-ਮਹਾਰਾਜਿਆਂ ਦੀ ਤਰ੍ਹਾਂ ਆਪਣੀ ਤਾਜਪੋਸ਼ੀ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ, ਜਿਸ ਵਿੱਚ ਸੂਬੇ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੇ ਕਰੋੜਾਂ ਰੁਪਏ ਫੂਕ ਦਿੱਤੇ ਗਏ ਤੇ ਉਹ ਇਹ ਵੀ ਦੱਸਣ ਕਿ ਜੋ 150 ਏਕੜ ਫਸਲ ਨੁਕਸਾਨੀ ਗਈ, ਕਿੰਨੇ ਲੋਕਾਂ ਦਾ ਪੇਟ ਭਰਦੀ। ਉਸ ਦਾ ਮੁਆਵਜ਼ਾ ਕੌਣ ਦੇਵੇਗਾ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੂੰ ਮਨੀਸ਼ ਤਿਵਾੜੀ ਨੇ ਦਿੱਤੀ ਵਧਾਈ, ਚਰਨਜੀਤ ਚੰਨੀ 'ਤੇ ਲਈ ਚੁਟਕੀ
ਤਰੁਣ ਚੁੱਘ ਨੇ ਇਕ ਬਿਆਨ 'ਚ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਅੱਜ ਪੂਰੀ ਕੈਬਨਿਟ ਨੂੰ ਸਹੁੰ ਚੁਕਾਈ ਜਾਵੇਗੀ ਪਰ 'ਆਪ' ਲੀਡਰਸ਼ਿਪ ਨੇ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ। ਚੁੱਘ ਨੇ ਇਸ ਗੱਲ 'ਤੇ ਇਤਰਾਜ਼ ਜਤਾਇਆ ਕਿ 'ਆਪ' ਦੇ ਕਈ ਵਿਧਾਇਕ ਸਹੁੰ ਚੁੱਕਣ ਤੋਂ ਪਹਿਲਾਂ ਹੀ ਹਸਪਤਾਲਾਂ ਅਤੇ ਸਕੂਲਾਂ ਦੇ ਕੰਮਕਾਜ 'ਚ ਰੁਕਾਵਟ ਪਾ ਰਹੇ ਹਨ। 'ਆਪ' ਨੂੰ ਜੋ ਭਾਰੀ ਬਹੁਮਤ ਮਿਲਿਆ ਹੈ, ਉਸ ਨੂੰ ਸੂਬੇ 'ਚ ਵਿਘਨ ਪਾਉਣ ਵਾਲੀ ਭੂਮਿਕਾ ਨਹੀਂ ਨਿਭਾਉਣੀ ਚਾਹੀਦੀ। ਪੰਜਾਬ ਇਕ ਸੰਵੇਦਨਸ਼ੀਲ ਸੂਬਾ ਹੈ।
ਇਹ ਵੀ ਪੜ੍ਹੋ : ਕੀ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾਂਦੀ ਲੁੱਟ ਨੂੰ ਰੋਕੇਗੀ 'ਆਪ' ਸਰਕਾਰ?
ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਹੁਣ ਸੰਵੇਦਨਸ਼ੀਲ ਸੂਬੇ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਮੁੱਖ ਮੰਤਰੀ ਨੂੰ ਸੂਬੇ 'ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਐਕਸ਼ਨ ’ਚ ਪਾਵਰਕਾਮ : ਨਵੀਂ ਕੰਪਨੀ ਬਣਾਏਗੀ ਬਿਜਲੀ ਬਿੱਲ, ਗਲਤੀ ਹੋਈ ਤਾਂ ‘ਡਿੱਗੇਗੀ ਗਾਜ’
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
‘ਆਪ’ ਦੀ ਸਰਕਾਰ ਨੂੰ ਲੈ ਕੇ ਸਰਕਾਰੀ ਵਿਭਾਗਾਂ ’ਚ ‘ਹਲਚਲ’ ਸ਼ੁਰੂ
NEXT STORY