ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਹਲਕੇ 'ਚ ਕਾਫ਼ੀ ਸਰਗਰਮ ਹਨ। ਇਸ ਕਾਰਨ ਉਨ੍ਹਾਂ ਦੇ ਸੰਗਰੂਰ 'ਚ ਹੋਣ ਵਾਲੀ ਜ਼ਿਮਨੀ ਚੋਣ ਲੜੇ ਜਾਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ। ਇਸ ਬਾਰੇ ਜਦੋਂ ਮਨਪ੍ਰੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਬਾਰੇ ਕੋਈ ਦਾਅਵਾ ਨਹੀਂ ਕੀਤਾ ਪਰ ਉਨ੍ਹਾਂ ਨੇ ਇਸ ਗੱਲ ਦੇ ਸੰਕੇਤ ਜ਼ਰੂਰ ਦਿੱਤੇ ਹਨ ਕਿ ਜੋ ਵੀ ਪਾਰਟੀ ਦਾ ਫ਼ੈਸਲਾ ਹੋਵੇਗਾ, ਉਨ੍ਹਾਂ ਨੂੰ ਮਨਜ਼ੂਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਾਕੀ ਫਿਰ ਦਾਗਦਾਰ, ਨਸ਼ਿਆਂ ਨੂੰ ਲੈ ਕੇ 5 ਪੁਲਸ ਮੁਲਾਜ਼ਮ ਇਕ ਔਰਤ ਸਣੇ ਗ੍ਰਿਫ਼ਤਾਰ
ਮਨਪ੍ਰੀਤ ਕੌਰ ਨੇ ਕਿਹਾ ਕਿ ਇਹ ਪਾਰਟੀ ਦਾ ਕੰਮ ਹੈ ਅਤੇ ਜਿਵੇਂ ਵੀ ਪਾਰਟੀ ਜਾਂ ਲੋਕਾਂ ਦਾ ਫ਼ੈਸਲਾ ਹੋਵੇਗਾ, ਉਨ੍ਹਾਂ ਨੂੰ ਮਨਜ਼ੂਰ ਹੈ। ਉਨ੍ਹਾਂ ਨੇ ਇਸ ਬਾਰੇ ਮੀਡੀਆ ਨਾਲ ਜ਼ਿਆਦਾ ਗੱਲਬਾਤ ਨਹੀਂ ਕੀਤੀ। ਦਰਅਸਲ ਮਨਪ੍ਰੀਤ ਕੌਰ ਨੇ ਆਪਣੇ ਭਰਾ ਭਗਵੰਤ ਮਾਨ ਦੀ ਚੋਣ ਮੁਹਿੰਮ ਸੰਭਾਲੀ ਹੋਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਪ੍ਰਦੂਸ਼ਿਤ ਸ਼ਹਿਰਾਂ ’ਚ ਗੋਬਿੰਦਗੜ੍ਹ ਪਹਿਲੇ ਤੇ ਲੁਧਿਆਣਾ ਦੂਜੇ ਨੰਬਰ ’ਤੇ
ਉਹ ਆਪਣੇ ਹਲਕੇ 'ਚ ਕਾਫ਼ੀ ਸਰਗਰਮ ਦਿਖਾਈ ਦਿੰਦੇ ਹਨ। ਦੱਸਣਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਹੋਣੀ ਹੈ। ਇਹ ਸੀਟ ਭਗਵੰਤ ਮਾਨ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ। ਇਸ ਸੀਟ ਤੋਂ ਭਗਵੰਤ ਮਾਨ ਦੋ ਵਾਰ ਸੰਸਦ ਮੈਂਬਰ ਚੁਣੇ ਗਏ। ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਗਵੰਤ ਮਾਨ ਦੀ ਅਗਵਾਈ ਵਿਚ ਉੱਨਤ ਖੇਤੀ ਮਾਡਲ ਪੰਜਾਬ ’ਚ ਹੋਵੇਗਾ ਲਾਗੂ : ਅਰਵਿੰਦ ਕੇਜਰੀਵਾਲ
NEXT STORY