ਜਲੰਧਰ (ਧਵਨ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਵੇਂ ਉਨ੍ਹਾਂ ਦੇ ਬਾਦਲ ਨਾਲ ਵਿਚਾਰਕ ਮਤਭੇਦ ਰਹੇ ਹਨ ਪਰ ਸਰੀਰਕ ਤੌਰ ’ਤੇ ਇਸ ਦੁਨੀਆ ਨੂੰ ਛੱਡ ਕੇ ਜਾਣਾ ਹਮੇਸ਼ਾ ਸਾਰਿਆਂ ਲਈ ਦੁੱਖਦਾਈ ਹੁੰਦਾ ਹੈ। ਇਸ ਲਈ ਉਹ ਪਰਮਾਤਮਾ ਕੋਲ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲ 5 ਵਾਰ ਮੁੱਖ ਮੰਤਰੀ ਰਹੇ ਅਤੇ ਇਸ ਦੁਨੀਆ ਤੋਂ ਹੁਣ ਵਿਦਾ ਹੋਏ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਨ੍ਹਾਂ ਦੇ ਪਰਿਵਾਰ ਲਈ ਵੀ ਅਰਦਾਸ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਕੀਤੀ ਗਈ ਹੋਰ ਸਖ਼ਤ, ਜਾਣੋ ਕਿਉਂ
ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ਸਬੰਧੀ ਅੱਜ ਹੋਣ ਵਾਲੇ ਆਪਣੇ ਸਾਰੇ ਚੋਣ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਜਲੰਧਰ ਸੀਟ ਲਈ ਪੋਲਿੰਗ 10 ਮਈ ਨੂੰ ਹੋਣੀ ਹੈ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਨਹੀਂ ਆਉਂਦਾ ਸੀ ਗੁੱਸਾ, ਆਪਣੇ ਨਾਲ ਹੀ ਲੈ ਗਏ ਵੱਡਾ ਰਾਜ਼
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਹ ਆਪਣੇ ਸਮੁੱਚੇ ਪ੍ਰੋਗਰਾਮਾਂ ਨੂੰ ਰੱਦ ਕਰਦੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਚੋਣ ਬੈਠਕਾਂ ਵਿਚ ਹਿੱਸਾ ਲੈਣ ਲਈ ਜਲੰਧਰ ਪਹੁੰਚਣਾ ਸੀ ਪਰ ਉਨ੍ਹਾਂ ਵੀ ਅੱਜ ਕਿਸੇ ਪ੍ਰੋਗਰਾਮ ਵਿਚ ਹਿੱਸਾ ਨਹੀਂ ਲਿਆ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਹੀ ਅੱਜ ਦੀਆਂ ਬੈਠਕਾਂ ਰੱਦ ਕੀਤੀਆਂ ਗਈਆਂ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਬਜ਼ਰਵਰਾਂ ਨੇ ਉਮੀਦਵਾਰਾਂ ਤੇ ਪ੍ਰਤੀਨਿਧੀਆਂ ਨੂੰ ਚੋਣ ਖ਼ਰਚ ਦਾ ਪੂਰਾ ਹਿਸਾਬ ਰੱਖਣ ਦੇ ਦਿੱਤੇ ਨਿਰਦੇਸ਼
NEXT STORY