ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਕਣਕ ਦੀ ਫਸਲ ਦਾ ਇਕ-ਇਕ ਦਾਣਾ ਪੰਜਾਬ ਸਰਕਾਰ ਚੁੱਕੇਗੀ। ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ, ‘‘ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਹੋਈ ਫਸਲ ਦਾ ਇਕ-ਇਕ ਦਾਣਾ ਪੰਜਾਬ ਸਰਕਾਰ ਚੁੱਕੇਗੀ। ਮੰਡੀਆਂ ’ਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ ਹੈ। ਮੇਰੇ ਉੱਤੇ ਯਕੀਨ ਰੱਖੋ।’’
ਇਹ ਵੀ ਪੜ੍ਹੋ : ਵਿਰੋਧੀ ਧਿਰ ਦੇ ਨੇਤਾ ਦੀ ਚੋਣ ’ਤੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ
ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਬੰਧਿਤ ਮੰਡੀਆਂ ’ਚ ਸਰਕਾਰੀ ਨੁਮਾਇੰਦਿਆਂ ਨੂੰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੇ ਬਿਆਨ ਨੇ ਪੰਜਾਬ ’ਚ ਭਖ਼ਾਈ ਸਿਆਸਤ, ਚੰਡੀਗੜ੍ਹ ਮੁੱਦੇ ’ਤੇ ਰਾਸ਼ਟਰਪਤੀ ਨੂੰ ਮਿਲੇਗਾ ਅਕਾਲੀ ਦਲ
ਪ੍ਰਾਈਵੇਟ ਥਰਮਲ ਪਲਾਂਟਾਂ ਕੋਲ ਬਚਿਆ ਇਕ ਦਿਨ ਦਾ ਕੋਲਾ, ਘਰੇਲੂ ਖਪਤਕਾਰਾਂ ’ਤੇ ਲਟਕੀ ਪਾਵਰ ਕੱਟਾਂ ਦੀ ‘ਤਲਵਾਰ’
NEXT STORY