ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੀਤੇ ਦਿਨ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਲਈ ਰਵਾਨਾ ਹੋਏ।ਡਾ. ਗੁਰਪ੍ਰੀਤ ਕੌਰ ਨੂੰ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਵੀਰਵਾਰ ਨੂੰ ਇਕ ਧੀ ਨੂੰ ਜਨਮ ਦਿੱਤਾ ਹੈ। ਘਰ ਪੁੱਜਣ 'ਤੇ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਨਵਜੰਮੀ ਧੀ ਦਾ ਢੋਲ ਵਜਾ ਕੇ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ: ਹੋਲੇ-ਮਹੱਲੇ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਗਿਆਨੀ ਸੁਲਤਾਨ ਸਿੰਘ ਨੇ ਲਿਆ ਸਖ਼ਤ ਨੋਟਿਸ

ਦੱਸ ਦਈਏ ਕਿ ਭਗਵੰਤ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਧੀ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਅਤੇ ਉਸ ਦੀ ਮਾਂ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਅਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਅਤੇ ਕੁਝ ਹੋਰ ਰਿਸ਼ਤੇਦਾਰ ਵੀ ਹਸਪਤਾਲ ਵਿੱਚ ਪਹੁੰਚੇ ਸਨ।

ਇਹ ਰੱਖਿਆ ਗਿਆ ਧੀ ਦਾ ਨਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵਜੰਮੀ ਧੀ ਦਾ ਨਾਂ ਰੱਖ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੀ ਦਾ ਨਾਮ 'ਨਿਆਮਤ' ਰੱਖਿਆ ਗਿਆ ਹੈ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਗਈ ਹੈ। ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੰਨ੍ਹੀ ਧੀ ਨੂੰ ਗੋਦ 'ਚ ਚੁੱਕ ਕੇ ਘਰ ਪੁੱਜੇ ਹਨ। ਉਨ੍ਹਾਂ ਨੇ ਧੀ ਦਾ ਨਾਮ ਨਿਆਮਤ ਕੌਰ ਮਾਨ ਰੱਖਿਆ ਹੈ।





ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਫਾਲਟਰਾਂ ਦੀ ਆਵੇਗੀ ਸ਼ਾਮਤ, ਵੱਡੀ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ ਵਿਭਾਗ
NEXT STORY