ਜਲੰਧਰ (ਸੋਨੂੰ)- ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਜਲੰਧਰ ਦੇ ਬਾਲਾਜੀ ਮੰਦਿਰ 'ਚ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਬਾਲਾ ਜੀ ਮਹਾਰਾਜ ਦਾ ਆਸ਼ੀਰਵਾਦ ਲਿਆ ਕਿ ਪੰਜਾਬ ਹਮੇਸ਼ਾ ਖ਼ੁਸ਼ਹਾਲ ਰਹੇ। ਲੋਕ ਸਭਾ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਸਾਡਾ ਕੰਮ ਮਿਹਨਤ ਕਰਨਾ ਹੈ, ਬਾਕੀ ਮਾੜੇ ਲੋਕ ਦੂਰ ਹੋ ਗਏ ਹਨ ਅਤੇ ਨਵੇਂ ਚੁਣੇ ਗਏ ਲੋਕਾਂ ਤੋਂ ਉਮੀਦ ਕਰਦੇ ਹਾਂ ਕਿ ਉਹ ਸ਼ਹਿਰ ਵਾਸੀਆਂ ਦੀ ਸੇਵਾ ਕਰਨਗੇ ਅਤੇ ਚੋਣਾਂ ਜਿੱਤਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਥੇ ਹੀ ਉਨ੍ਹਾਂ ਦੇ ਨਾਲ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਸਮੇਤ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।
ਚਰਨਜੀਤ ਸਿੰਘ ਚੰਨੀ ਦੇ ਸਵਾਲ ਕਿ ਉਹ ਪਵਨ ਕੁਮਾਰ ਟੀਨੂੰ ਲਈ ਨਵੀਂ ਪਾਰਟੀ ਲੱਭ ਰਹੇ ਹਨ, ਦੇ ਜਵਾਬ ਵਿੱਚ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕੋਲ ਕਹਿਣ ਲਈ ਕੁਝ ਨਹੀਂ ਹੈ, ਇਸ ਲਈ ਹੁਣ ਉਹ ਅਜਿਹੀਆਂ ਗੱਲਾਂ ਕਹਿ ਰਹੇ ਹਨ। ਉਨ੍ਹਾਂ ਨੂੰ ਜਲੰਧਰ ਸ਼ਹਿਰ ਬਾਰੇ ਵੀ ਪਤਾ ਨਹੀਂ ਸੀ ਕਿ ਕੱਲ੍ਹ ਉਨ੍ਹਾਂ ਨੇ ਨਕੋਦਰ ਵਿਚ ਕਿਸੇ ਥਾਂ ਜਾਣਾ ਸੀ ਪਰ ਫਗਵਾੜਾ ਪਹੁੰਚ ਕੇ ਉਨ੍ਹਾਂ ਨੇ ਉਨ੍ਹਾਂ ਥਾਂ ਦਾ ਪਤਾ ਲੱਭਣਾ ਸ਼ੁਰੂ ਕਰ ਦਿੱਤਾ। ਸੁਸ਼ੀਲ ਕੁਮਾਰ ਰਿੰਕੂ ਬਾਰੇ ਉਨ੍ਹਾਂ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਉਹ ਬਾਬਾ ਸਾਹਿਬ ਦੀ ਗੱਲ ਕਰਦਾ ਹੈ ਪਰ ਜਿਸ ਪਾਰਟੀ ਵਿੱਚ ਉਹ ਸ਼ਾਮਲ ਹੋਏ ਹਨ, ਉਹ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਢਾਹ ਲਾਉਣ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ- ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦੀ Latest Update, ਭਾਰੀ ਤੂਫ਼ਾਨ ਦੇ ਨਾਲ ਪਵੇਗਾ ਮੀਂਹ
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵੱਢ ਬੇਰਹਿਮੀ ਨਾਲ ਕੀਤਾ ਕਤਲ, ਗੰਦੇ ਨਾਲੇ 'ਚ ਸੁੱਟੀ ਲਾਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ ਭੇਜਿਆ ਜੇਲ੍ਹ
NEXT STORY