ਗੁਰਦਾਸਪੁਰ (ਗੁਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ, ਵਿਧਾਇਕ ਰਾਘਵ ਚੱਢਾ, ਵਿਧਾਇਕ ਅਮਨ ਅਰੋੜਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਹੋਰ ਵਿਧਾਇਕ ਅਤੇ ‘ਆਪ’ ਵਰਕਰ ਕਰਤਾਰਪੁਰ ਕਾਰੀਡੋਰ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਅੱਜ ਕਿਸਾਨਾਂ ਅੱਗੇ ਝੁਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ। ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਇਹ ਮੌਤ ਦਾ ਫਰਮਾਨ ਹੈ, ਇਨ੍ਹਾਂ ’ਚ ਸੋਧ ਨਹੀਂ ਹੋ ਸਕਦੀ, ਇਹ ਰੱਦ ਕਰਨੇ ਪੈਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਬਹੁਤ ਦੇਰ ਨਾਲ ਲਿਆ ਹੈ। ਹੁਣ ਤਕ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਤੇ ਅਸੀਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ । ਜੋ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਨਿਰਧਾਰਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲੈਣ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ-ਦੇਸ਼ ਦੇ ਕਿਸਾਨਾਂ ਦੀ ਹੋਈ ਵੱਡੀ ਜਿੱਤ
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਫ਼ਦ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਨਾਂ ਦੇਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਚਾਲ ਹੈ, ਜੋ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਲਈ ਅੱਜ ਉਹ ਦਰਸ਼ਨੀ ਅਸਥਾਨ ’ਤੇ ਨਤਮਸਤਕ ਹੋ ਕੇ ਜਾਣਗੇ ਅਤੇ ਮਨਜ਼ੂਰੀ ਮਿਲਣ ’ਤੇ ਸ੍ਰੀ ਕਰਤਾਰਪੁਰ ਸਾਹਿਬ ਵੀ ਜ਼ਰੂਰ ਜਾਣਗੇ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਸੀਟ ਸ਼ੇਅਰ ਕਰ ਕੇ ਚੋਣ ਲੜਨ ਦੇ ਦਿੱਤੇ ਗਏ ਬਿਆਨ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਕਹਿੰਦੀ ਸੀ ਕਿ ਜਿਹੜਾ ਹੁਣ ਸੀਟ ਸ਼ੇਅਰ ਕਰ ਰਿਹਾ, ਉਹ ਪਹਿਲਾਂ ਪੰਜਾਬ ਦੀ ਸਰਕਾਰ ਸ਼ੇਅਰ ਕਰਦੇ ਸਨ ਅਤੇ ਭਾਜਪਾ ਨਾਲ ਹੀ ਜੁੜੇ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਸ਼ੀਰਵਾਦ ਤੇ ਮਾਰਗ ਦਰਸ਼ਨ ਸਦਕਾ ਯਕੀਨੀ ਬਣੀ ਕਿਸਾਨਾਂ ਦੀ ਜਿੱਤ : ਪ੍ਰਤਾਪ ਬਾਜਵਾ
NEXT STORY