ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ’ਤੇ ਸਿੱਖ ਗੁਰਦੁਆਰਾ ਐਕਟ ਵਿਚ ਸੋਧ ਕੀਤੇ ਜਾਣ ’ਤੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਵਿਵਾਦ ਵੱਧਦਾ ਜਾ ਰਿਹਾ ਹੈ। ਅੱਜ ਜਿੱਥੇ ਐੱਸ. ਜੀ. ਪੀ. ਸੀ. ਨੇ ਇਜਲਾਸ ਦੌਰਾਨ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ, ਉਥੇ ਹੀ ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ‘ਮੁੱਖ ਬੁਲਾਰੇ’ ਹਰਜਿੰਦਰ ਸਿੰਘ ਧਾਮੀ ਅੱਜ ਦੇ ਇਜਲਾਸ ਵਿਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ ਕਰ ਦਿੱਤਾ ਗਿਆ? ਮੁੱਖ ਮੰਤਰੀ ਨੇ ਆਖਿਆ ਕਿ ਧਾਮੀ ਸਾਹਬ ਲੋਕ ਸਭ ਦੇਖ ਰਹੇ ਹਨ। ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐੱਸ. ਜੀ. ਪੀ. ਸੀ. ਵਲੋਂ ਵਿਧਾਨ ਸਭਾ ’ਚ ਪਾਸ ਕੀਤਾ ਸਿੱਖ ਗੁਰਦੁਆਰਾ ਸੋਧ ਐਕਟ ਰੱਦ
ਅੱਜ ਹੋਇਆ ਸੀ ਸ਼੍ਰੋਮਣੀ ਕਮੇਟੀ ਦਾ ਇਜਲਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਜਲਾਸ ਸੱਦਿਆ ਗਿਆ ਸੀ। ਇਸ ਦੌਰਾਨ ਗੁਰਦੁਆਰਾ ਸੋਧ ਐਕਟ ਖ਼ਿਲਾਫ਼ ਮਤਾ ਪਾਸ ਕਰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ 103 ਸਾਲ ਪੁਰਾਣਾ ਇਤਿਹਾਸ ਹੈ ਅਤੇ 1925 ਵਿਚ ਇਹ ਐਕਟ ਬਣਾਇਆ ਗਿਆ ਸੀ। ਅੱਜ ਕਾਨੂੰਨ ਦਾਅ ਪੇਚ ਰਾਹੀਂ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਹਿਰੂ ਤੇ ਮਾਸਟਰ ਤਾਰਾ ਸਿੰਘ ਐਕਟ ਦੀ ਉਲੰਘਣਾ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਨਿੱਜੀ ਮਾਮਲਿਆਂ ਵਿਚ ਸਰਕਾਰੀ ਦਖ਼ਲ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਐਕਟ ਵਿਚ ਸੋਧ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਨਾ ਕੇਂਦਰ ਸਰਕਾਰ ਇਸ ਵਿਚ ਦਖਲ ਦੇ ਸਕਦੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਇਸ ਵਿਚ ਦਖਲ ਅੰਦਾਜ਼ੀ ਕਰ ਸਕਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਇਸ਼ਾਰੇ ’ਤੇ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਅਤੇ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਦੇ ਚੱਲਦੇ ਇਹ ਫ਼ੈਸਲੇ ਲੈ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ’ਚ ਹਾਲਤ ਹੋਰ ਵੀ ਮਾੜੀ
ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਸ਼ੁਰੂ ਕਰਾਂਗੇ ਮੋਰਚਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਆਪ ਹੁਦਰਾ ਫੈਸਲਾ ਕੀਤਾ ਹੈ। ਲਿਹਾਜ਼ਾ ਪੰਜਾਬ ਸਰਕਾਰ ਤੁਰੰਤ ਗੁਰਦੁਆਰਾ ਐਕਟ ਵਿਚ ਕੀਤੀ ਗਈ ਸੋਧ ਨੂੰ ਰੱਦ ਕਰੇ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਕਿਸੇ ਵੀ ਤਰ੍ਹਾਂ ਦੀ ਸੋਧ ਨੂੰ ਪ੍ਰਵਾਨ ਨਹੀਂ ਕਰਦੀ ਹੈ।
ਇਹ ਵੀ ਪੜ੍ਹੋ : ਪਾਵਰਕਾਮ ਤੇ ਟਰਾਂਸਕੋ ਨੂੰ ਮਿਲੇ ਨਵੇਂ ਡਾਇਰੈਕਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਜਲੰਧਰ ਸਣੇ ਪੰਜਾਬ ਦੇ 5 ਸ਼ਹਿਰਾਂ ਲਈ CM ਮਾਨ ਵੱਲੋਂ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
NEXT STORY