ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਆਮ ਘਰਾਂ ਦੇ ਬੱਚਿਆਂ ਨੂੰ ਭ੍ਰਿਸ਼ਟਾਚਾਰ ਅਤੇ ਸਿਫ਼ਾਰਿਸ਼ ਤੋਂ ਬਿਨਾਂ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭ੍ਰਿਸ਼ਟਾਚਾਰ ਤੋਂ ਸਿਵਾਏ ਕੁਝ ਨਹੀਂ ਦਿੱਤਾ, ਜਿਸ ਕਾਰਨ ਨੌਜਵਾਨਾਂ ਵਿਚ ਨਿਰਾਸ਼ਾ ਦੀ ਭਾਵਨਾ ਭਰ ਗਈ ਹੈ। ਸੂਬੇ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹੀ ਅਸਲ ’ਚ ਤਬਦੀਲੀ ਆਉਣੀ ਸ਼ੁਰੂ ਹੋਈ।
ਇਹ ਵੀ ਪੜ੍ਹੋ : ਸੁਫ਼ਨੇ ਹੋਏ ਚੂਰ-ਚੂਰ, ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਜਲੰਧਰ ਦੇ 4 ਨੌਜਵਾਨਾਂ ਦੀ ਹੋਈ ਵਤਨ ਵਾਪਸੀ
ਮੁੱਖ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹੇ ਦਾ ਲਵਪ੍ਰੀਤ ਸਿੰਘ ਐੱਸ. ਡੀ. ਐੱਮ. ਬਣ ਗਿਆ ਹੈ। ਉਹ ਇਕ ਸਾਧਾਰਨ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬੱਚਿਆਂ ਦੇ ਸੁਫ਼ਨੇ ਹੁਣ ਸਾਕਾਰ ਹੋਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦਾ ਇਹ ਵਾਅਦਾ ਹੈ ਕਿ ਉਹ ਭ੍ਰਿਸ਼ਟਾਚਾਰ ਅਤੇ ਬਿਨਾਂ ਸਿਫ਼ਾਰਿਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ। ਇਸ ਦਿਸ਼ਾ ਵਿਚ ਪਹਿਲਕਦਮੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਹੁਣ ‘ਰੰਗਲਾ ਪੰਜਾਬ’ ਬਣਦਾ ਨਜ਼ਰ ਆ ਰਿਹਾ ਹੈ। ਭਾਵੇਂ ਇਸ ਦਿਸ਼ਾ ਵਿਚ ਹੋਰ ਕਦਮ ਚੁੱਕਣ ਦੀ ਲੋੜ ਹੈ, ਫਿਰ ਵੀ ਉਹ ਸੂਬੇ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਦੀ ਕੋਸ਼ਿਸ਼ ਨਾ ਕਰਨ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਪਿਓ ਨੇ ਇਕਲੌਤੇ ਪੁੱਤ ਨੂੰ ਗੋਲ਼ੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਕੇ ਉਚੇਰੀ ਵਿੱਦਿਆ ਹਾਸਲ ਕਰਨੀ ਚਾਹੀਦੀ ਹੈ, ਜਿਸ ਦੇ ਬਲਬੂਤੇ ਉਹ ਜ਼ਿੰਦਗੀ ’ਚ ਵੱਡੇ ਤੋਂ ਵੱਡਾ ਅਹੁਦਾ ਹਾਸਲ ਕਰ ਸਕਦੇ ਹਨ। ਸੂਬੇ ਵਿਚ ਵੱਡੇ ਅਹੁਦੇ ਅਤੇ ਕੁਰਸੀਆਂ ਨੌਜਵਾਨਾਂ ਨੂੰ ਉਡੀਕ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਹੁਸ਼ਿਆਰਪੁਰ ਜ਼ਿਲ੍ਹੇ ਦਾ ਲਵਪ੍ਰੀਤ ਸਿੰਘ ਮਿਹਨਤ ਸਦਕਾ ਐੱਸ. ਡੀ. ਐੱਮ. ਬਣ ਸਕਦਾ ਹੈ ਤਾਂ ਹੋਰ ਬੱਚੇ ਵੀ ਅਜਿਹਾ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰਾਂ ਦੀ ਕਮਾਨ ਰਵਾਇਤੀ ਪਾਰਟੀਆਂ ਦੇ ਹੱਥਾਂ ਵਿਚ ਸੀ, ਜਿਨ੍ਹਾਂ ਨੇ ਪੰਜਾਬ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅਸੀਂ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੋਂ ਭਟਕ ਗਏ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤਕ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਾਰੀਆਂ ਭ੍ਰਿਸ਼ਟਾਚਾਰ ਅਤੇ ਸਿਫ਼ਾਰਿਸ਼ ਤੋਂ ਬਿਨਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਹੋਟਲਾਂ 'ਚ ਪੁਲਸ ਨੇ ਕਰ 'ਤੀ ਅਚਾਨਕ ਛਾਪੇਮਾਰੀ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ? ਜਾਣੋ ਵੱਡੀ ਅਪਡੇਟ
NEXT STORY