ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ’ਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ‘ਬ੍ਰਾਂਡ ਅੰਬੈਸਡਰ’ ਬਣਨ ਅਤੇ ਕੋਰੀਆ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ। ਪੰਜਾਬ ਤੇਜ਼ੀ ਨਾਲ ਵਿਸ਼ਵ ਪੱਧਰ ’ਤੇ ਨਿਵੇਸ਼ ਕਰਨ ਲਈ ਸਭ ਤੋਂ ਵੱਧ ਪਸੰਦ ਵਾਲੀਆਂ ਥਾਵਾਂ ’ਚੋਂ ਇਕ ਵਜੋਂ ਉੱਭਰ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Cold Wave ਦਾ ਅਲਰਟ! ਮੌਸਮ ਵਿਭਾਗ ਨੇ 11 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ
ਦੱਖਣੀ ਕੋਰੀਆ ਦੀ ਆਪਣੀ ਫੇਰੀ ਦੌਰਾਨ ਸਿਓਲ ’ਚ ਪੰਜਾਬੀ ਪ੍ਰਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਕਾਰਨ ਨਿਵੇਸ਼ਕ ਪਹਿਲਾਂ ਹੀ ਵੱਡੀ ਗਿਣਤੀ ’ਚ ਪੰਜਾਬ ਆ ਰਹੇ ਹਨ। ਉੱਘੇ ਵਿਦਵਾਨ ਡਾ. (ਪ੍ਰੋ.) ਲਖਵਿੰਦਰ ਸਿੰਘ ਨੇ ਰੱਖਿਆ ਤੇ ਏਅਰੋਸਪੇਸ ਖੇਤਰਾਂ ’ਚ ਨਿਵੇਸ਼ ਨੂੰ ਖਿੱਚਣ ਲਈ ਦੱਖਣੀ ਕੋਰੀਆ ’ਚ ਨਿਵੇਸ਼ ਰੋਡ ਸ਼ੋਅ ਆਯੋਜਿਤ ਕਰਨ ਦੀ ਪਹਿਲਕਦਮੀ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਕਦਮ: ਪੰਜਾਬੀ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਕੀਤੇ ਜਾਰੀ
ਕੋਰੀਆ ’ਚ ਪੰਜਾਬੀ ਐਸੋਸੀਏਸ਼ਨ ਦੀ ਚੇਅਰਪਰਸਨ ਮੀਨਾਕਸ਼ੀ ਪਵਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਿਸੇ ਉੱਚ-ਪੱਧਰੀ ਵਫ਼ਦ ਨੂੰ ਦੱਖਣੀ ਕੋਰੀਆ ਦਾ ਦੌਰਾ ਕੀਤੇ ਬਹੁਤ ਸਮਾਂ ਹੋ ਗਿਆ ਹੈ। ਇਹ ਨਵੀਂ ਸ਼ਮੂਲੀਅਤ ਲੰਬੇ ਸਮੇਂ ਦੇ ਸਹਿਯੋਗ ਲਈ ਰਾਹ ਪੱਧਰਾ ਕਰੇਗੀ। ਮੁੱਖ ਮੰਤਰੀ ਨੇ ਕੋਰੀਆ ’ਚ ਭਾਰਤੀ ਰਾਜਦੂਤ ਗੌਰੰਗ ਲਾਲ ਦਾਸ ਨਾਲ ਵੀ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਸੋਮਵਾਰ ਪੰਜਾਬ ਦਾ ਵਫ਼ਦ ਕੋਰੀਆ ਦੀਆਂ ਚੋਟੀ ਦੀਆਂ ਕੰਪਨੀਆਂ ਨਾਲ ਮੀਟਿੰਗਾਂ ਕਰੇਗਾ।ਉਦਯੋਗ ਮੰਤਰੀ ਸੰਜੀਵ ਅਰੋੜਾ ਵੀ ਇਨ੍ਹਾਂ ਮੀਟਿੰਗਾਂ ’ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ! ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਮੋਟਰ ਵਾਲੇ ਕਮਰੇ 'ਚੋਂ ਮਿਲੀ ਲਾਸ਼
'ਪਾਣੀ 'ਚ ਚੁੰਨ੍ਹੀ ਖੁੱਲ੍ਹ ਗਈ ਤੇ ਸਰੀਆ ਵੱਜਣ ਮਗਰੋਂ...', ਹੱਥ ਬੰਨ੍ਹ ਨਹਿਰ 'ਚ ਸੁੱਟੀ ਧੀ ਦੇ ਵੱਡੇ ਖ਼ੁਲਾਸੇ
NEXT STORY