ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਿਰ ਵੱਡਾ ਐਲਾਨ ਕਰਨ ਜਾ ਰਹੇ ਹਨ। ਇਸ ਵਾਰ ਦਾ ਐਲਾਨ ਪੰਜਾਬ ਦੇ ਟ੍ਰਾਂਸਪੋਰਟਰਾਂ ਲਈ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਟਵਿੱਟਰ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪੇਜ ’ਤੇ ਸਾਂਝੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਖਿਆ ਗਿਆ ਹੈ ਕਿ ਸੂਬੇ ਦੇ ਟਰਾਂਸੋਪਰਟਰਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਹਿਮ ਐਲਾਨ ਕਰਨ ਜਾ ਰਹੇ ਹਨ। ਇਸ ਐਲਾਨ ਨਾਲ ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਦਿਲ ਵਲੂੰਧਰਣ ਵਾਲੀ ਘਟਨਾ, ਚਾਰ ਮਹੀਨੇ ਪਹਿਲਾਂ ਵਿਆਹੇ ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਫਿਲਹਾਲ ਇਹ ਐਲਾਨ ਕੀ ਹੋਵੇਗਾ, ਇਸ ਬਾਰੇ ਕੋਈ ਪੁਖਤਾ ਜਾਣਕਾਰੀ ਤਾਂ ਨਹੀਂ ਮਿਲ ਸਕੀ ਹੈ ਪਰ ਇਹ ਜ਼ਰੂਰ ਆਖਿਆ ਜਾ ਰਿਹਾ ਹੈ ਕਿ ਇਸ ਨਾਲ ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਰਾਹਤ ਜ਼ਰੂਰ ਮਿਲੇਗੀ। ਜਿਸ ਦਾ ਐਲਾਨ ਮੁੱਖ ਮੰਤਰੀ ਥੋੜ੍ਹੀ ਦੇਰ ਬਾਅਦ ਟ੍ਰਾਂਸਪੋਰਟ ਵਿਭਾਗ ਨਾਲ ਮੀਟਿੰਗ ਤੋਂ ਬਾਅਦ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪ੍ਰੇਮੀ ਨਾਲ ਫਰਾਰ ਹੋ ਗਈ ਪਤਨੀ, ਪਿੱਛੋਂ ਪਤੀ ਨੇ ਕਰ ਲਈ ਖ਼ੁਦਕੁਸ਼ੀ, ਛੇ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਤੋਂ ਮੰਗੀ ਪੁਲਸ ਬਲਾਂ 'ਚ ਖ਼ਾਲੀ ਅਸਾਮੀਆਂ ਦੀ ਜਾਣਕਾਰੀ
NEXT STORY