ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਲਈ ਭਗਵੰਤ ਮਾਨ ਰਵਾਨਾ ਹੋ ਚੁੱਕੇ ਹਨ। ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਰਜ ਦੀ ਸੁਨਹਿਰੀ ਕਿਰਨ ਅੱਜ ਇਕ ਨਵੀਂ ਸਵੇਰ ਲੈ ਕੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਚਿਆ ਜਾਵੇਗਾ ਇਤਿਹਾਸ, ਖਟਕੜ ਕਲਾਂ 'ਚ ਸਜੀ ਸਟੇਜ ਨੂੰ 'ਭਗਵੰਤ ਮਾਨ' ਦੀ ਉਡੀਕ (ਵੀਡੀਓ)
ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਭਗਵੰਤ ਮਾਨ ਨੇ ਆਪਣੇ ਟਵੀਟ 'ਚ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ 'ਤੇ ਪਹਿਰਾ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਉਹ ਰਵਾਨਾ ਹੋ ਰਹੇ ਹਨ।
ਇਹ ਵੀ ਪੜ੍ਹੋ : ਮਰਨ ਤੋਂ ਪਹਿਲਾਂ ਦੋਸਤ ਨੂੰ ਆਖ਼ਰੀ ਵਾਰ ਕੀਤਾ ਫੋਨ, 'ਪੁਲਸ ਦੇ ਧੱਕੇ ਅੱਗੇ ਨਹੀਂ ਚੱਲਦੀ, ਭਰਾ ਸੰਭਾਲ ਲਵੀਂ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ ਕਿਸਾਨਾਂ ਵੱਲੋਂ 25 ਮਾਰਚ ਨੂੰ ਕੱਢਿਆ ਜਾਵੇਗਾ 'ਟਰੈਕਟਰ ਮਾਰਚ'
NEXT STORY