ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਣਕ ਦੀ ਖ਼ਰੀਦ 'ਚ ਢਿੱਲ ਦੇਣ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਗਿਆ ਹੈ। ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਭਗਵੰਤ ਮਾਨ ਨੇ ਲਿਖਿਆ ਹੈ ਕਿ ਕਣਕ ਦੀ ਖ਼ਰੀਦ 'ਚ ਢਿੱਲ ਦੇਣ ਸਬੰਧੀ ਉਹ ਪੰਜਾਬ ਦੇ ਕਿਸਾਨਾਂ ਤਰਫੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਕਿਸਾਨਾਂ ਦੀ ਬੇਨਤੀ ਨੂੰ ਸਵੀਕਾਰ ਕੀਤਾ।
ਇਹ ਵੀ ਪੜ੍ਹੋ : 'ਸੁਨੀਲ ਜਾਖੜ' ਨੇ ਲਾਈਵ ਹੋ ਕੇ ਕੀਤਾ ਵੱਡਾ ਧਮਾਕਾ, 'ਕਾਂਗਰਸ' ਨੂੰ ਕਿਹਾ Good Bye
ਭਗਵੰਤ ਮਾਨ ਨੇ ਲਿਖਿਆ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਦੇਸ਼ ਦੀ ਖ਼ੁਰਾਕ ਸੁਰੱਖਿਆ 'ਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਪੋਸਟਰ ਬੁਆਇਜ਼ 'ਸਿੱਧੂ-ਚੰਨੀ' ਕਾਂਗਰਸ ਦੇ ਚਿੰਤਨ ਕੈਂਪ ਤੋਂ ਗਾਇਬ, ਹਾਈਕਮਾਨ ਨੇ ਬਣਾਈ ਦੂਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੈਂਗਸਟਰ ਤੋਂ ਖ਼ਤਰਨਾਕ ਅੱਤਵਾਦੀ ਬਣੇ ਰਿੰਦਾ ਨੂਰਪੁਰਬੇਦੀ ’ਚ ਕਰ ਚੁੱਕਾ ਹੈ ਵੱਡੀ ਵਾਰਦਾਤ
NEXT STORY