ਚੰਡੀਗੜ੍ਹ : ਅਫ਼ਗਾਨਿਸਤਾਨ ਦੇ ਕਾਬੁਲ ਸ਼ਹਿਰ 'ਚ ਸਥਿਤ ਗੁਰਦੁਆਰਾ ਕਰਤੇ ਪਰਵਾਨ ਵਿਖੇ ਅੱਜ ਹੋਏ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਗਈ ਹੈ। ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਉਹ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਘਰ ਦੀ ਛੱਤ ਡਿੱਗਣ ਨਾਲ ਮਾਸੂਮ ਬੱਚੀ ਸਮੇਤ ਨੌਜਵਾਨ ਦੀ ਮੌਤ (ਤਸਵੀਰਾਂ)
ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਨ ਕਿ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਅਫ਼ਗਾਨਿਸਤਾਨ 'ਚ ਰਹਿ ਰਹੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ
ਦੱਸਣਯੋਗ ਹੈ ਕਿ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਦੇ ਅੱਤਵਾਦੀਆਂ ਨੇ ਸ਼ਨੀਵਾਰ ਸਵੇਰੇ ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਕਰਤੇ ਪਰਵਾਨ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਲਗਭਗ 15 ਅਫ਼ਗਾਨ ਸਿੱਖ ਅਤੇ ਹਿੰਦੂ ਫਸ ਗਏ, ਜਦੋਂ ਕਿ ਇਕ ਵਿਅਕਤੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਦੌਰਾਨ ਭਾਰਤ ਨੇ ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰੇ 'ਤੇ ਹੋਏ ਹਮਲੇ ਦੀਆਂ ਰਿਪੋਰਟਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੇਸ਼ ਭਰ ਵਿਚ ਸਾਢੇ ਤਿੰਨ ਲੱਖ ਕਿਸਾਨ ਕਰ ਚੁੱਕੇ ਹਨ ਖੁਦਕੁਸ਼ੀਆਂ
NEXT STORY