ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਲੋਕਾਂ ਦੀ ਰਾਏ ਨਾਲ ਬਣਿਆ ਇਤਿਹਾਸਕ ਬਜਟ ਪੇਸ਼ ਕਰਨ ਲਈ ਉਹ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਧਾਈ ਦਿੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ, ਸਿਹਤ, ਖੇਤੀ ਅਤੇ ਵਪਾਰ ਖੇਤਰ 'ਚ ਕ੍ਰਾਂਤੀ ਦੇ ਟੀਚੇ ਨਾਲ ਬਣਿਆ ਇਹ ਲੋਕਾਂ ਦਾ ਬਜਟ ਹੈ।
ਇਹ ਵੀ ਪੜ੍ਹੋ : ਬਜਟ ਇਜਲਾਸ : ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ 'ਬਜਟ', ਕੀਤੇ ਜਾ ਰਹੇ ਵੱਡੇ ਐਲਾਨ
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਸਰਕਾਰ ਗਾਰੰਟੀਆਂ ਵੀ ਪੂਰੀਆਂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਆਰਥਿਕ ਹਾਲਾਤ 'ਚ ਵੀ ਲੋਕਾਂ ਨੂੰ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਦਾ ਬਜਟ ਪੇਸ਼ ਕਰਨ ਮਗਰੋਂ 'ਹਰਪਾਲ ਚੀਮਾ' ਦੀ ਪ੍ਰੈੱਸ ਕਾਨਫਰੰਸ, ਆਖੀਆਂ ਇਹ ਗੱਲਾਂ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ ਗਿਆ ਹੈ। ਸਭ ਤੋਂ ਖ਼ਾਸ ਗੱਲ ਇਹ ਰਹੀ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੂਬੇ 'ਚ ਪਹਿਲੀ ਵਾਰ ਪੇਪਰਲੈੱਸ ਬਜਟ ਪੇਸ਼ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਬਜਟ : ਭਗਵੰਤ ਮਾਨ ਸਰਕਾਰ ਵੱਲੋਂ ਖੇਤੀ ਸੈਕਟਰ ਨੂੰ ਹੁਲਾਰਾ ਦੇਣ ਲਈ 11, 560 ਕਰੋੜ ਰੁੁਪਏ ਦਾ ਐਲਾਨ
NEXT STORY