Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    8:50:51 AM

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਖਟਕੜ ਕਲਾਂ ਪੁੱਜੇ CM ਮਾਨ ਨੇੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕੀਤਾ ਵੱਡਾ ਐਲਾਨ

DOABA News Punjabi(ਦੋਆਬਾ)

ਖਟਕੜ ਕਲਾਂ ਪੁੱਜੇ CM ਮਾਨ ਨੇੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕੀਤਾ ਵੱਡਾ ਐਲਾਨ

  • Edited By Shivani Attri,
  • Updated: 28 Sep, 2023 05:03 PM
Roopnagar-Nawanshahr
bhagwant mann visit in nawanshahr khatkar kalan
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ/ਖਟਕੜ ਕਲਾਂ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਜੀ ਦੀ ਜੈਯੰਤੀ ਮੌਕੇ ਖਟਕੜ ਕਲਾਂ ਪੁੱਜੇ। ਇਥੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਗਵੰਤ ਮਾਨ ਨੇ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾ ਦੇਣ ਵਾਲੇ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਦਿਲੋਂ ਸਲਾਮ ਕੀਤਾ ਅਤੇ ਕਿਹਾ ਕਿ 23 ਸਾਲ ਦੀ ਉਮਰ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਗਤ ਸਿੰਘ ਜੀ ਦੇ ਖਿਆਲ ਵੱਡੇ ਸਨ, ਉਹ ਉਮਰਾਂ ਦੇ ਮੁਥਾਜ ਨਹੀਂ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਚ ਭਗਤ ਸਿੰਘ ਜੀ ਦੀ ਯਾਦਗਾਰ ਅਤੇ ਮਿਊਜ਼ੀਅਮ ਤੇ ਲਾਇਬ੍ਰੇਰੀ ਬਣਾਉਣ ਦਾ ਵੀ ਐਲਾਨ ਕੀਤਾ। ਆਉਣ ਵਾਲੇ ਦਿਨਾਂ ਵਿਚ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਵੀ ਲੋਕ ਵੇਖਣ ਜਾਇਆ ਕਰਨਗੇ।

ਉਨ੍ਹਾਂ ਕਿਹਾ ਕਿ ਮੈਂ ਜਿੰਨੀਆਂ ਵੀ ਭਗਤ ਸਿੰਘ ਦੀਆਂ ਦਿੱਤੀਆਂ ਕੁਰਬਾਨੀਆਂ ਦੀਆਂ ਕਿਤਾਬਾਂ ਪੜ੍ਹਦਾ ਹਾਂ ਹਮੇਸ਼ਾ ਨਾਲ ਇਕ ਰੁਮਾਲ ਰੱਖਦਾ ਹਾਂ ਕਿਉਂਕਿ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦੀਆਂ ਕਿਤਾਬਾਂ ਪੜ੍ਹ ਅੱਖਾਂ ਵਿਚੋਂ ਹੰਝੂ ਆ ਜਾਂਦੇ ਹਨ। ਇਸ ਦੌਰਾਨ ਭਗਵੰਤ ਮਾਨ ਨੇ ਭਗਤ ਸਿੰਘ ਜੀ ਦੇ ਦਿੱਤੇ ਪੂਰਨਿਆਂ 'ਤੇ ਚੱਲਣ ਦੀ ਅਪੀਲ ਵੀ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਮੈਂ ਕਿਸੇ ਦੀ ਨਿੰਦਿਆ ਨਹੀਂ ਕਰਨੀ ਸਗੋਂ ਆਉਣ ਵਾਲੇ ਸਮੇਂ ਦੀ ਗੱਲ ਕਰਨੀ ਹੈ। ਉਨ੍ਹਾਂ ਕਿਹਾ ਕਿ ਅਸੀਂ ਨੀਅਤ ਦੇ ਖੋਟੇ ਨਹੀਂ ਹਾਂ, ਅਸੀਂ ਕੋਈ ਪੈਸੇ ਕਮਾਉਣ ਲਈ ਨਹੀਂ ਆਏ।

PunjabKesari

ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਬਾਸ਼ਿੰਦੇ ਨੂੰ ਆਪਣਾ ਵਤਨ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਦੇਣ ਲਈ ਸੂਬਾ ਸਰਕਾਰ ਤਨਦੇਹੀ ਨਾਲ ਜੁਟੀ ਹੋਈ ਹੈ। 

ਇਹ ਵੀ ਪੜ੍ਹੋ- 'ਬਾਬਾ ਸੋਢਲ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੇ ਸ਼ਰਧਾਲੂ

ਮੈਂ ਇਸੇ ਧਰਤੀ ਤੋਂ ਹੀ 26 ਮਾਰਚ 2022 ਨੂੰ ਮੁੱਖ ਮੰਤਰੀ ਦੀ ਸਹੁੰ ਚੁੱਕਣ ਮੌਕੇ ਕਹਿ ਕੇ ਗਿਆ ਸੀ ਕਿ ਕੋਸ਼ਿਸ਼ ਕਰਾਂਗੇ ਕਿ ਅਸੀਂ ਤੁਹਾਡੇ ਕਦਮਾਂ 'ਤੇ ਚੱਲ ਸਕੀਏ। ਸਾਡੇ ਕੋਲ ਸਾਡੇ ਗੁਰੂਆਂ, ਪੀਰਾਂ-ਫਕੀਰਾਂ ਦਾ ਖ਼ਜ਼ਾਨਾ ਪਿਆ ਹੈ। ਪੰਜਾਬ ਦੀ ਧਰਤੀ ਬੇਹੱਦ ਬਰਕਤ ਵਾਲੀ ਹੈ। ਉਨ੍ਹਾਂ ਕਿਹਾ ਕਿ ਉਹ ਤਾਂ ਉਦਯੋਗਪਤੀਆਂ ਨੂੰ ਵੀ ਕਹਿੰਦੇ ਹਨ ਕਿ ਜਿਹੜਾ ਵੀ ਪੰਜਾਬ ਦੀ ਧਰਤੀ 'ਤੇ ਫੈਕਟਰੀ ਲਾਉਂਦਾ ਹੈ, ਉਥੇ ਬਰਕਤ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣਾ ਪਰਿਵਾਰ ਹੈ ਅਤੇ ਇਸ ਨੂੰ ਹੀ ਹੱਸਦਾ-ਖੇਡਦਾ ਹੋਇਆ ਅਸੀਂ ਪਰਿਵਾਰ ਬਣਾਉਣਾ ਹੈ। ਇਸੇ ਧਰਤੀ ਨੂੰ ਅਸੀਂ ਖੇਤੀ, ਵਪਾਰ, ਨੌਕਰੀ, ਇਮਾਨਦਾਰੀ ਵਿਚ ਨੰਬਰ-1 ਬਣਾਉਣਾ ਹੈ।  

ਇਸ ਦੌਰਾਨ ਇਥੇ ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿਦੰਰ ਸਿੰਘ, ਗੁਰਜੀਤ ਸਿੰਘ ਅਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਤ ਕੀਤਾ। ਦੇਸ਼ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਦਾ ਤਹੱਈਆ ਕੀਤਾ। 

PunjabKesari

ਸਕੂਲਾਂ ਦੇ ਸਿਲੇਬਸ ਵਿੱਚ ਢੁੱਕਵੀਂ ਤਬਦੀਲੀ ਕਰਨ ਦੀ ਲੋੜ
ਮੁੱਖ ਮੰਤਰੀ ਨੇ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨੇਕ ਰੂਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸੇ ਕਰਕੇ ਸਕੂਲਾਂ ਦੇ ਸਿਲੇਬਸ ਵਿੱਚ ਢੁੱਕਵੀਂ ਤਬਦੀਲੀ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਸੂਬੇ ਦੀ ਮਹਾਨ ਵਿਰਾਸਤ ਦਾ ਪਾਸਾਰ ਕਰਨ ਵਿੱਚ ਮਦਦ ਮਿਲੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਸਧਾਰਨ ਸਮਾਗਮ ਨਹੀਂ ਹੈ ਸਗੋਂ ਦੁਨੀਆ ਦੇ ਮਹਾਨ ਇਨਕਲਾਬੀ ਦੇ ਜਨਮ ਦਿਨ ਦੇ ਜਸ਼ਨਾਂ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਪਾਸੋਂ ਤੋਹਫ਼ਿਆਂ ਦੀ ਮੰਗ ਕਰਦੇ ਹਨ, ਉਸ ਉਮਰ ਵਿੱਚ ਸ਼ਹੀਦ ਭਗਤ ਸਿੰਘ ਨੇ ਬਰਤਾਨੀਆ ਤੋਂ ਆਪਣੀ ਮਾਤ ਭੂਮੀ ਆਜ਼ਾਦ ਕਰਵਾਉਣ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਹਰੇਕ ਭਾਰਤੀ ਦੇ ਜੀਵਨ ਵਿੱਚ ਬਹੁਤ ਮਹਾਨ ਦਿਨ ਹੈ। 

ਇਹ ਵੀ ਪੜ੍ਹੋ- ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹਦੇ ਬਹੁਤ ਸਨ, ਜਿਸ ਕਰਕੇ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਹਾਨ ਨਾਇਕ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਲਾਮਿਸਾਲ ਯੋਗਦਾਨ ਪਿਆ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦੇ ਕਿਹਾ ਕਿ ਜਦੋਂ ਸਾਡੇ ਮਹਾਨ ਕੌਮੀ ਨਾਇਕ ਅਤੇ ਸ਼ਹੀਦ ਅੰਗਰੇਜ਼ਾਂ ਦੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੰਗ ਲੜ ਰਹੇ ਸਨ ਤਾਂ ਉਸੇ ਸਮੇਂ ਦੌਰਾਨ ਕੁਝ ਗੱਦਾਰ ਸਾਮਰਾਜੀ ਸ਼ਕਤੀਆਂ ਦੇ ਹੱਕ ਵਿੱਚ ਭੁਗਤ ਰਹੇ ਸਨ। ਇਹੋ ਜਿਹੇ ਗੱਦਾਰਾਂ ਨੂੰ ਅੱਜ ਕੋਈ ਯਾਦ ਵੀ ਨਹੀਂ ਕਰਦਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ਼ਹੀਦ-ਏ-ਆਜ਼ਮ ਦੇ ਸੁਫ਼ਨੇ ਅੱਜ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗਰੀਬੀ ਨੇ ਅਜੇ ਵੀ ਜੜ੍ਹਾਂ ਲਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਬਾਅਦ ਸੱਤਾ ਸੰਭਾਲਣ ਵਾਲੇ ਲੋਕਾਂ ਨੇ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਖਜ਼ਾਨੇ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬੜਾ ਦੁੱਖ਼ ਹੁੰਦਾ ਹੈ ਕਿ ਜਦੋਂ ਕੁਝ ਲੋਕ ਇਹ ਕਹਿ ਦਿੰਦੇ ਹਨ ਕਿ ਹੁਣ ਨਾਲੋਂ ਤਾਂ ਅੰਗਰੇਜ਼ਾਂ ਦਾ ਸ਼ਾਸਨ ਚੰਗਾ ਸੀ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ।  ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਨੂੰ ਮੋਹਰੀ ਬਣਾਉਣ ਲਈ ਜਾਤ, ਧਰਮ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉੱਠਣ ਦਾ ਸੱਦਾ ਦਿੱਤਾ, ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਫ਼ਨਿਆਂ ਵਾਲਾ ਦੇਸ਼ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ ਦਿੱਤਾ। 

PunjabKesari

ਮੁੱਖ ਮੰਤਰੀ ਨੇ ਅਫ਼ਸੋਸ ਨਾਲ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਦੇਸ਼ ਪ੍ਰਤੀ ਯੋਗਦਾਨ ਉਤੇ ਸਵਾਲ ਚੁੱਕਣ ਦਾ ਕਿਸੇ ਨੂੰ ਹੱਕ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਵਤਨ ਦੀ ਖਾਤਰ ਦਿੱਤੀ ਮਿਸਾਲੀ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਪਾਸੋਂ ਐੱਨ. ਓ. ਸੀ. ਲੈਣ ਦੀ ਲੋੜ ਨਹੀਂ ਹੈ। ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੁਫ਼ਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ।

'ਬਾਬਾ ਸੋਢਲ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੇ ਸ਼ਰਧਾਲੂ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਿਸਾਲੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਦਮਨਕਾਰੀ ਸ਼ਾਸਨ ਤੋਂ ਮੁਕਤ ਕਰਵਾਉਣ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੇ ਭ੍ਰਿਸ਼ਟਾਚਾਰ ਅਤੇ ਗਰੀਬੀ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। 
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਾਹ ਉਤੇ ਚੱਲਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਸੰਕਪਲ ਲੈਣਾ ਚਾਹੀਦਾ ਹੈ ਕਿ ਅਸੀਂ ਚੰਗੇ ਭਵਿੱਖ ਦੀ ਭਾਲ ਵਿੱਚ ਇਧਰ-ਉਧਰ ਜਾਣ ਦੀ ਬਜਾਏ ਇਥੇ ਰਹਿ ਕੇ ਆਪਣੇ ਸਿਸਟਮ ਵਿੱਚ ਸੁਧਾਰ ਕਰਾਂਗੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਏਗੀ। 
ਹੁਣ ਤੱਕ 36 ਹਜ਼ਾਰ ਤੋਂ ਵੱਧ ਦਿੱਤੀਆਂ ਸਰਕਾਰੀ ਨੌਕਰੀਆਂ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉਤੇ ਚਲਦਿਆਂ ਸੂਬਾ ਸਰਕਾਰ ਨੇ ਹੁਣ ਤੱਕ ਆਪਣੇ ਨੌਜਵਾਨਾਂ ਨੂੰ 36000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚੋਂ ਮੁੱਖ ਮੰਤਰੀ ਦੀਆਂ ਤਸਵੀਰਾਂ ਹਟਾ ਕੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ. ਆਰ. ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਖੋਲ੍ਹੇ ਜਾ ਰਹੇ ਹਨ ਅਤੇ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਕਈ ਹੋਰ ਲੋਕ-ਪੱਖੀ ਅਤੇ ਵਿਕਾਸ ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਝੋਨੇ ਦੇ ਆਗਾਮੀ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ. ਸੀ. ਐੱਲ.) ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 42 ਹਜ਼ਾਰ ਕਰੋੜ ਦੀ ਸੀ. ਸੀ. ਐੱਲ. ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਉੱਤਰੀ ਜ਼ੋਨਲ ਕੌਂਸਲ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਐੱਸ. ਵਾਈ. ਐੱਲ, ਚੰਡੀਗੜ੍ਹ ਅਤੇ ਸੂਬੇ ਨਾਲ ਸਬੰਧਤ ਹੋਰ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪਹਿਲਾਂ ਹੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਵੱਧਦਾ ਜਾ ਰਿਹੈ ਜੋੜੇ ਦੀ ਅਸ਼ਲੀਲ ਵੀਡੀਓ ਦਾ ਮਾਮਲਾ, 'ਕੁੱਲ੍ਹੜ ਪਿੱਜ਼ਾ' ਦੇ ਬਾਹਰ ਔਰਤ ਦਾ ਜ਼ਬਰਦਸਤ ਹੰਗਾਮਾ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨ ਲਿੰਕ (ਐੱਸ. ਵਾਈ. ਐੱਲ.) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐੱਸ. ਵਾਈ. ਐੱਲ. ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਵਿਰਾਸਤ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਉਣ ਲਈ ਇਹ ਸਮੇਂ ਦੀ ਲੋੜ ਹੈ।

ਇਸ ਤੋਂ ਪਹਿਲਾਂ ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਬਲਕਾਰ ਸਿੰਘ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ ਅਤੇ ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੈਰ-ਸਪਾਟਾ ਰਵਿੰਦਰ ਕੁਮਾਰ ਸ਼ਰਮਾ, ਐਸ.ਬੀ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
 

ਇਹ ਵੀ ਪੜ੍ਹੋ- ਚਾਵਾਂ ਨਾਲ ਪੁੱਤ ਨੂੰ ਭੇਜਿਆ ਸੀ ਕੈਨੇਡਾ, 3 ਹਫ਼ਤਿਆਂ ਮਗਰੋਂ ਪਰਤੀ ਲਾਸ਼ ਨੂੰ ਵੇਖ ਫੁੱਟ-ਫੁੱਟ ਰੋਈ ਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • nawanshahr
  • khatkar kalan
  • bhagwant mann
  • ਸ਼ਹੀਦ ਭਗਤ ਸਿੰਘ ਜੈਯੰਤੀ
  • ਭਗਵੰਤ ਮਾਨ
  • ਵੱਡੇ ਖਿਆਲ

ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ

NEXT STORY

Stories You May Like

  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • teachers will be recruited in the next 3 years
    ਅਗਲੇ 3 ਸਾਲਾਂ 'ਚ 45,000 ਅਧਿਆਪਕਾਂ ਦੀ ਹੋਵੇਗੀ ਭਰਤੀ ! CM ਮਾਝੀ ਨੇ ਕੀਤਾ ਐਲਾਨ
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • pushkar singh dhami  uttarakhand  hanuman ansh  film  tax free
    CM ਧਾਮੀ ਨੇ 'ਹਨੂੰਮਾਨ ਅੰਸ਼' ਨੂੰ ਉੱਤਰਾਖੰਡ 'ਚ ਟੈਕਸ ਮੁਕਤ ਕਰਨ ਦਾ ਕੀਤਾ ਐਲਾਨ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • olympic city   and   motorsports city   to be built in chennai
    ਚੇਨਈ ਵਿੱਚ ਬਣੇਗੀ 'ਓਲੰਪਿਕ ਸਿਟੀ' ਤੇ 'ਮੋਟਰਸਪੋਰਟਸ ਸਿਟੀ': CM ਵਿਜੇ ਦਾ ਵੱਡਾ ਐਲਾਨ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • accident on jalandhar phagwara highway  nhai employee dies tragically
      ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
    • case registered for goat theft
      ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
    • drug addict boy arrested
      ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • armed robbers entered the college and beat up the watchman
      ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ ਚੌਕੀਦਾਰ, ਫਿਰ...
    • thieves broke window grill and looted gold and cash
      ਚੋਰਾਂ ਨੇ ਖਿੜਕੀ ਦੀ ਗਰਿੱਲ ਤੋੜ 15 ਤੋਲੇ ਸੋਨਾ ਤੇ 50,000 ਦੀ ਲੁੱਟੀ ਨਕਦੀ
    • thieves broke the golak at the nagar khera place of dugri in rupnagar
      ਰੂਪਨਗਰ ਵਿਖੇ ਦੁੱਗਰੀ ਦੇ ਨੱਗਰ ਖੇੜਾ ਸਥਾਨ 'ਤੇ ਚੋਰਾਂ ਨੇ ਗੋਲਕ ਤੋੜੀ
    • a young man who came to buy medicine from a medical store
      ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
    • sachin pilot will be in charge of the punjab
      ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
    • punjab police on high alert during festive season
      ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +