ਨਵਾਂਸ਼ਹਿਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਨਵਾਂਸ਼ਹਿਰ ਵਿਖੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ ਵਿਚ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਕੁਲਦੀਪ ਸਿੰਘ ਚਾਂਦਪੁਰੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀਆਂ ਉਪਲੱਬਧੀਆਂ ਨੂੰ ਯਾਦ ਕੀਤਾ, ਉਥੇ ਹੀ ਪਿਛਲੀਆਂ ਸਰਕਾਰਾਂ 'ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ। ਇਸ ਮੌਕੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਦੋ ਟੁੱਕ ਜਵਾਬ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸੇ ਨੂੰ ਨਹੀਂ ਬਖ਼ਸ਼ਣਾ, ਕੋਈ ਜਿਹੜੀ ਮਰਜ਼ੀ ਦਾ ਪਾਰਟੀ ਦਾ ਆਗੂ ਹੋਵੇ। ਜਾਂਚ ਪੜ੍ਹਤਾਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਭ ਕੱਲ੍ਹ ਹੀ ਸਭ ਨੇ ਵੇਖ ਲਿਆ ਹੈ। ਭਾਵੇਂ ਸਾਡੀ ਪਾਰਟੀ ਦਾ ਹੋਵੇ, ਭਾਵੇਂ ਜਿਹੜੀ ਮਰਜ਼ੀ ਪਾਰਟੀ ਦਾ ਹੋਵੇ, ਕਾਨੂੰਨ ਸਭ ਦੇ ਲਈ ਇਕ ਹੈ। ਲੋਕਾਂ ਦੇ ਪੈਸੇ ਦਾ ਹਿਸਾਬ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਪਾਰਟੀ ਇਹ ਨਹੀਂ ਵੇਖਦੀ ਕਿ ਬਰੈਕਟ ਵਿਚ ਕਿਹੜੀ ਪਾਰਟੀ ਦਾ ਨਾਂ ਲਿਖਿਆ ਹੈ।
ਇਹ ਵੀ ਪੜ੍ਹੋ : 'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ
ਆਪਣੇ ਸੰਬੋਧਨ 'ਚ ਅੱਗੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਪੜ੍ਹਾਈ ਹੀ ਸਭ ਦੀ ਜ਼ਿੰਦਗੀ ਬਣਾ ਸਕਦੀ ਹੈ ਅਤੇ ਪੰਜਾਬ ਵਿਚ ਅਜਿਹੇ ਸਰਕਾਰੀ ਸਕੂਲ ਬਣਾਏ ਜਾਣਗੇ, ਜਿੱਥੋਂ ਗ਼ਰੀਬਾਂ ਦੇ ਬੱਚੇ ਡਾਕਟਰ, ਅਫ਼ਸਰ ਬਣ ਕੇ ਨਿਕਲਣਗੇ। ਪੰਜਾਬ ਦੀ ਸਰਕਾਰ ਦਾ ਧਿਆਨ ਸਿਰਫ਼ ਪੰਜਾਬ ਦੇ ਸਕੂਲਾਂ ਵਿਚ ਚੰਗੀ ਸਿੱਖਿਆ ਦੇਣਾ, ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵੱਲ ਹੈ। ਸਾਡੀ ਗਾਰੰਟੀ ਹੈ ਕਿ ਅਸੀਂ ਪੰਜਾਬ ਵਿਚ ਸਕੂਲ ਬਹੁਤ ਵਧੀਆ ਕਰਾਂਗੇ। ਹਸਪਤਾਲ ਵਧੀਆ ਕਰਾਂਗੇ।
ਬਿਜਲੀ ਦੇ ਬਿੱਲ ਜ਼ੀਰੋ ਆਉਣ ਦੇ ਮੁੱਦੇ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 87 ਫ਼ੀਸਦੀ ਘਰਾਂ ਦਾ ਬਿੱਲ 'ਜ਼ੀਰੋ' ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਜਾਨਾ ਉਹੀ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਖਾਲੀ ਕਹਿੰਦੀਆਂ ਸਨ। ਅਸੀਂ ਪੰਜਾਬ ਵਿਚ ਲੀਕੇਜ ਬੰਦ ਕੀਤੀ ਅਤੇ ਹੁਣ ਮਾਫ਼ੀਆ ਦਾ ਪੈਸਾ ਖ਼ਜ਼ਾਨੇ ਵੱਲ ਜਾ ਰਿਹਾ।
ਇਹ ਵੀ ਪੜ੍ਹੋ : ‘ਆਪ’ ਬੰਦੀ ਸਿੰਘਾਂ ਦੀ ਰਿਹਾਈ ਦੇ ਖ਼ਿਲਾਫ਼, ਫਿਰੌਤੀਆਂ ਤੋਂ ਡਰਦੇ ਆਲੂ ਵਪਾਰੀ ਨਹੀਂ ਆ ਰਹੇ ਪੰਜਾਬ : ਸੁਖਬੀਰ ਬਾਦਲ
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਵੀਰਵਾਰ ਹਲਕਾ ਦਿਹਾਤੀ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ. ਏ. ਰੇਸ਼ਮ ਨੂੰ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਦੇ ਨਾਲ ਹੀ ਵਿਧਾਇਕ ਨੂੰ ਵੀ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਖੁੱਡਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਨੇ ਦੱਸਿਆ ਸੀ ਕਿ ਵਿਧਾਇਕ ਦੇ ਪੀ. ਏ. ਵੱਲੋਂ ਗ੍ਰਾਂਟਾਂ ਜਾਰੀ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਵੀਰਵਾਰ ਨੂੰ ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਤਾਂ ਪੈਸੇ ਦਿੰਦੇ ਹੋਏ ਵਿਜੀਲੈਂਸ ਬਿਊਰੋ ਨੇ ਵਿਧਾਇਕ ਦੇ ਪੀ. ਏ. ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਨ੍ਹਾਂ ਦੇ ਪੀ. ਏ. ਨੂੰ ਗ੍ਰਿਫ਼ਤਾਰ ਕਰਕੇ ਸਰਕਟ ਹਾਊਸ ਲਿਆਂਦਾ ਗਿਆ।
ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੈਣ ਲਈ ਖ਼ਪਤਕਾਰਾਂ ਦੀ ਵਧੀ ਪ੍ਰੇਸ਼ਾਨੀ, ਜਾਣੋ ਕਿਉਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਨੂੰ ਭੇਜੀ 16 ਮੁੱਖ ਪ੍ਰਾਜੈਕਟਾਂ ਦੀ ਸੂਚੀ, ਖ਼ਰਚ ਕੀਤੇ ਜਾਣਗੇ 45 ਕਰੋੜ ਰੁਪਏ
NEXT STORY