ਜਲੰਧਰ (ਧਵਨ)- ਪੰਜਾਬ ਦੇ ਨਵੇਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਸ਼ਹਿਰਾਂ ਅਤੇ ਕਸਬਿਆਂ ਲਈ ਜਲਦ ਹੀ ਗ੍ਰਾਂਟਾਂ ਜਾਰੀ ਕਰਨਗੇ, ਜਿਸ ਨਾਲ ਇਨ੍ਹਾਂ ਦਾ ਵਿਕਾਸ ਕਾਰਜ ਹੋਰ ਤੇਜ਼ ਰਫ਼ਤਾਰ ਨਾਲ ਹੋਵੇਗਾ। ਸਥਾਨਕ ਸਰਕਾਰ ਮੰਤਰੀ ਬਣਨ ਤੋਂ ਬਾਅਦ ਸ਼ਨੀਵਾਰ ਆਪਣੀ ਰਿਹਾਇਸ਼ ’ਤੇ ਵਧਾਈ ਦੇਣ ਪਹੁੰਚੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਬਲਕਾਰ ਸਿੰਘ ਨੇ ਕਿਹਾ ਕਿ ਜਨਤਾ ਨੂੰ ਭਗਵੰਤ ਮਾਨ ਸਰਕਾਰ ਤੋਂ ਬਹੁਤ ਉਮੀਦਾਂ ਹਨ, ਜਿਨ੍ਹਾਂ ’ਤੇ ਸਰਕਾਰ ਪੂਰਾ ਉਤਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਜਲੰਧਰ ਉਪ-ਚੋਣ ਜਿੱਤਣ ਤੋਂ ਬਾਅਦ ਹੀ ਜਲੰਧਰ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਦਿੱਤੀਆਂ ਸਨ।
ਬਲਕਾਰ ਸਿੰਘ ਨੇ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਲਈ ਵਿਕਾਸ ਦਾ ਇਕ ਬਲਿਊ ਪ੍ਰਿੰਟ ਤਿਆਰ ਹੋਵੇਗਾ ਅਤੇ ਉਸ ਦੇ ਹਿਸਾਬ ਨਾਲ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਵਿਕਾਸ ਦਾ ਨਵਾਂ ਦੌਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰਾਂ ਅਤੇ ਕਸਬਿਆਂ ਦੀ ਪੂਰੀ ਤਰ੍ਹਾਂ ਅਣਦੇਖੀ ਕਰ ਦਿੱਤੀ ਸੀ, ਜਿਸ ਨਾਲ ਇਨ੍ਹਾਂ ਥਾਵਾਂ ’ਤੇ ਨਾ ਤਾਂ ਵਿਕਾਸ ਹੋਇਆ ਅਤੇ ਨਾ ਹੀ ਜਨਤਾ ਦੇ ਮਸਲਿਆਂ ਦਾ ਹੱਲ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਪ੍ਰਤੀ ਦ੍ਰਿੜ੍ਹ ਸੰਕਲਪ ਹੈ ਅਤੇ ਜਲਦ ਹੀ ਮੁੱਖ ਮੰਤਰੀ ਦੇ ਨਾਲ ਮਿਲ ਕੇ ਸ਼ਹਿਰਾਂ ਵਿਚ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਕ ਪਲਾਨ ਤਿਆਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ-ਯੂਕ੍ਰੇਨ ਭੇਜਣ ਲਈ ਲੈ ਲਏ ਲੱਖਾਂ ਰੁਪਏ, ਨਹੀਂ ਲੁਆਇਆ ਵੀਜ਼ਾ, ਏਜੰਟ ਦੇ ਖੁੱਲ੍ਹੇ ਭੇਤ ਨੇ ਉਡਾਏ ਪਰਿਵਾਰ ਦੇ ਹੋਸ਼
ਉਨ੍ਹਾਂ ਕਿਹਾ ਕਿ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਜਿੰਨਾ ਜ਼ਿਆਦਾ ਭਰੋਸਾ ਪ੍ਰਗਟ ਕੀਤਾ ਹੈ, ਓਨੀ ਹੀ ਜ਼ਿਆਦਾ ਪਾਰਟੀ ਅਤੇ ਸਰਕਾਰ ਦੀ ਜ਼ਿੰਮੇਵਾਰੀ ਵਧ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਜੋ ਵਾਅਦਾ ਦੇਸ਼ ਦੀ ਜਨਤਾ ਨਾਲ ਕੀਤਾ ਹੈ, ਉਸ ਨੂੰ ਪੰਜਾਬ ਵਿਚ ਸਥਾਨਕ ਸਰਕਾਰ ਸੰਸਥਾਵਾਂ ਵਿਚ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਅਗਲੇ 6 ਤੋਂ 8 ਮਹੀਨਿਆਂ ਵਿਚ ਪੰਜਾਬ ’ਚ ਵਿਕਾਸ ਦੇ ਨਜ਼ਰੀਏ ਤੋਂ ਕਾਫ਼ੀ ਤਬਦੀਲੀ ਜਨਤਾ ਨੂੰ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ-ਇਨ੍ਹਾਂ ਔਰਤਾਂ ਤੋਂ ਰਹੋ ਸਾਵਧਾਨ, ਲਿਫ਼ਟ ਦੇ ਬਹਾਨੇ ਹਾਈਵੇਅ 'ਤੇ ਇੰਝ ਚਲਾ ਰਹੀਆਂ ਨੇ ਕਾਲਾ ਕਾਰੋਬਾਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਬਿਜਲੀ ਮੰਤਰੀ ਦਾ ਬਿਆਨ, ਕਿਹਾ-ਕਿਸਾਨਾਂ ਨੂੰ ਝੋਨੇ ਲਈ ਦਿੱਤੀ ਪੂਰੀ ਬਿਜਲੀ, ਸਿਸਟਮ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਜ਼ੋਰ
NEXT STORY