ਚੰਡੀਗੜ੍ਹ-ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਨਵਾਂ ਸ਼ਹਿਰ ਜ਼ਿਲ੍ਹੇ ਦੇ ਖਟਕੜਕਲਾਂ 'ਚ ਹੋਵੇਗਾ ਜੋ ਮਹਾਨ ਸੁਤੰਤਰਤਾ ਸੈਨਾਨੀ ਭਗਤ ਸਿੰਘ ਦਾ ਜੱਦੀ ਪਿੰਡ ਹੈ। ਸੂਬੇ 'ਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਅੱਜ ਹੋ ਰਹੀ ਵੋਟਾਂ 'ਚ 'ਆਪ' ਪੂਰਨ ਬਹੁਮਤ ਮਿਲ ਚੁੱਕਿਆ ਹੈ।
ਇਹ ਵੀ ਪੜ੍ਹੋ : ਯੂਕ੍ਰੇਨ ਨੂੰ ਮਿਗ ਲੜਾਕੂ ਜਹਾਜ਼ਾਂ ਦੀ ਸਪਲਾਈ ਕਰਨ ਲਈ ਪੋਲੈਂਡ ਤਿਆਰ
ਮਾਨ ਨੇ ਧੂਰੀ 'ਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਹੁੰ ਚੁੱਕ ਸਮਾਗਮ ਰਾਜਭਵਨ 'ਚ ਨਹੀਂ ਸਗੋਂ ਖਟਕੜ ਕਲਾਂ 'ਚ ਹੋਵੇਗਾ। ਤਾਰੀਖ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ 'ਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਲੱਗੇਗੀ, ਇਸ ਦੀ ਥਾਂ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਡਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਕੀਵ ਤੋਂ ਹਜ਼ਾਰਾਂ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਜਾਰੀ : ਜ਼ੇਲੇਂਸਕੀ
ਉਨ੍ਹਾਂ ਲੋਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜਿਨਾਂ ਲੋਕਾਂ ਨੇ 'ਆਪ' ਨੂੰ ਵੋਟ ਨਹੀਂ ਦਿੱਤੀ, ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕਰੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਕੂਲਾਂ, ਸਿਹਤ, ਉਦਯੋਗ ਤੇ ਖੇਤੀਬਾੜੀ ਨੂੰ ਬਿਹਤਰ ਬਣਾਉਣ, ਮਹਿਲਾਵਾਂ ਦੀ ਸੁਰੱਖਿਆ ਅਤੇ ਖੇਡੀ ਦੇ ਬੁਨਿਆਦੀ ਢਾਂਚੇ 'ਚ ਸੁਧਾਰ 'ਤੇ ਧਿਆਨ ਕੇਂਦਰਿਤ ਕਰੇਗੀ।
ਇਹ ਵੀ ਪੜ੍ਹੋ : ਗਲੋਬਲ ਪੱਧਰ 'ਤੇ ਕੋਰੋਨਾ ਦੇ ਮਾਮਲਿਆਂ ਤੇ ਜਾਨ ਗੁਆਉਣ ਵਾਲਿਆਂ ਦੀ ਗਿਣਤੀ 'ਚ ਆਈ ਕਮੀ : WHO
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਆਪ ਦੀ ਜਿੱਤ ਨਾਲ ਵਿਦੇਸ਼ੀ ਸਿੱਖ ਹੋਏ ਬਾਗੋ-ਬਾਗ, ਭਗਵੰਤ ਮਾਨ ਦੀ ਸਮੁੱਚੀ ਟੀਮ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
NEXT STORY