ਅੰਮ੍ਰਿਤਸਰ (ਸਰਬਜੀਤ) : ਗੁਰਦੁਆਰਾ ਸੰਤੋਖਸਰ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਆਜ਼ਾਦ ਦੀ ਦੂਸਰੀ ਬਰਸੀ ਖਾਲਸਾਈ ਜਾਹੋ-ਜਲਾਲ ਤੇ ਸ਼ਰਧਾ ਨਾਲ ਮਨਾਈ ਗਈ। ਸਮਾਗਮ ਦੌਰਾਨ ਢਾਡੀ ਜਥੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਵੱਲੋਂ ਵਾਰਾਂ ਰਾਹੀਂ ਸਿੱਖ ਇਤਿਹਾਸ ਨੂੰ ਉਜਾਗਰ ਕੀਤਾ ਗਿਆ ਅਤੇ ਭਾਈ ਗੁਰਦੇਵ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਹ ਵੀ ਪੜ੍ਹੋ : ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਉੱਤੇ ਸਿੱਧਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 1984 ਵਿੱਚ ਸਿੱਖ ਹੋਮਲੈਂਡ ਦੀ ਨੀਂਹ ਰੱਖਣ ਬਾਰੇ ਕਿਹਾ ਸੀ ਪਰ ਅੱਜ ਉਹਨਾਂ ਦੇ ਹੀ ਉਤਰਾਅਧਿਕਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਗੱਲ ਕਰਨ ਤੋਂ ਰੋਕ ਰਹੇ ਹਨ। ਮਾਨ ਨੇ ਦਾਅਵਾ ਕੀਤਾ ਕਿ ਭਾਈ ਅਵਤਾਰ ਸਿੰਘ ਖੰਡਾ ਨੂੰ ਭਾਰਤੀ ਏਜੰਸੀਆਂ ਵੱਲੋਂ ਵਿਦੇਸ਼ ਵਿੱਚ ਟੇਢੇ ਢੰਗ ਨਾਲ ਜ਼ਹਿਰ ਦੇ ਕੇ ਮਾਰਿਆ ਗਿਆ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੰਜਾਬ ਨਹੀਂ ਆਉਣ ਦਿੱਤਾ ਗਿਆ, ਜੋ ਕਿ ਸਾਫ਼ ਤੌਰ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਸਮਾਗਮ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਮੰਗ ਕੀਤੀ ਕਿ ਭਾਈ ਅਵਤਾਰ ਸਿੰਘ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਇਹ ਤਸਵੀਰਾਂ ਨਹੀਂ ਲਗਾਈਆਂ ਤਾਂ ਸਿੱਖ ਕੌਮ ਆਪਣੇ ਆਪ ਇਹ ਕੰਮ ਕਰੇਗੀ।
ਇਹ ਵੀ ਪੜ੍ਹੋ : ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
ਮਾਨ ਨੇ ਭਾਜਪਾ ਦੇ ਪ੍ਰਧਾਨ ਮੰਤਰੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਜੀਤ ਡੋਵਾਲ ਅਤੇ ਸਮਿਤ ਕੁਮਾਰ ਗੋਇਲ ਉੱਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਲੋਕ ਭਾਈ ਖੰਡਾ, ਨਿੱਝਰ, ਰਿਪੁਦਮਨ ਸਿੰਘ, ਸਿੱਧੂ ਮੂਸੇਵਾਲਾ, ਦੀਪ ਸਿੱਧੂ ਅਤੇ ਗੁਰਪ੍ਰੀਤ ਸਿੰਘ ਹਰੀਨੋ ਦੇ ਕਤਲਾਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਹਨਾਂ 'ਕਾਤਲ ਜਮਾਤ' ਨੂੰ ਵੋਟਾਂ ਨਹੀਂ ਪਾਉਣੀਆਂ ਚਾਹੀਦੀਆਂ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਗੁਰਜੰਟ ਸਿੰਘ , ਕੰਵਰਪਾਲ ਸਿੰਘ ਬਿੱਟੂ, ਪਰਮਜੀਤ ਸਿੰਘ ਮੰਡ ਦਲ ਖਾਲਸਾ, ਭਾਈ ਸੁਖਜੀਤ ਸਿੰਘ ਖੋਸਾ ,ਸਰਬਜੀਤ ਸਿੰਘ ਘੁਮਾਣ, ਭਾਈ ਮਨਜੀਤ ਸਿੰਘ ਕਰਤਾਰਪੁਰ, ਸੁਖਰਾਜ ਸਿੰਘ, ਬੀਬੀ ਮਨਦੀਪ ਕੌਰ ਸੰਧੂ, ਨਿਸ਼ਾਨ ਸਿੰਘ, ਦਲਬੀਰ ਸਿੰਘ ਬੰਡਾਲਾ ਤੇ ਹੋਰ ਵੀ ਸੰਗਤਾਂ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, IMD ਵਲੋਂ ਤੂਫ਼ਾਨ-ਹਨ੍ਹੇਰੀ ਸਣੇ ਮੀਂਹ ਦੀ ਚਿਤਾਵਨੀ
NEXT STORY