ਬਟਾਲਾ, (ਸੈਂਡੀ)- ਬੀਤੀ ਰਾਤ ਮੁਰਗੀ ਮੁਹੱਲਾ ਵਿਖੇ ਇਕ ਭਰਾ ਵੱਲੋਂ ਆਪਣੇ ਹੀ ਭਰਾ ਅਤੇ ਭਰਜਾਈ ਦੀ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਦੀਪ ਸਿੰਘ ਪੁੱਤਰ ਬਲਦੇਵ ਸਿੰਘ ਤੇ ਉਸ ਦੀ ਪਤਨੀ ਪੂਨਮ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਨਸ਼ੇ ਕਰਨ ਦਾ ਆਦੀ ਹੈ ਅਤੇ ਬਿਨਾਂ ਵਜ੍ਹਾ ਉਨ੍ਹਾਂ ਨਾਲ ਘਰ 'ਚ ਲੜਾਈ-ਝਗੜਾ ਕਰਦਾ ਰਹਿੰਦਾ ਹੈ ਅਤੇ ਬੀਤੀ ਰਾਤ ਉਹ ਨਸ਼ੇ ਦੀ ਹਾਲਤ 'ਚ ਘਰ ਆਇਆ ਅਤੇ ਉਸ ਦੀ ਪਤਨੀ ਨੂੰ ਗਾਲੀ-ਗਲੋਚ ਕਰਨ ਲੱਗਾ ਅਤੇ ਜਦ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਨਸ਼ੇੜੀ ਭਰਾ ਨੇ ਉਸ ਨੂੰ ਅਤੇ ਉਸ ਦੀ ਪਤਨੀ ਦੇ ਸਿਰ 'ਚ ਡਾਂਗ ਮਾਰ ਕੇ ਉਨ੍ਹਾਂ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ।
ਕੀ ਕਹਿਣੈ ਪੁਲਸ ਦਾ
ਇਸ ਸਬੰਧੀ ਜਦ ਸਿੰਬਲ ਚੌਕੀ ਦੇ ਏ. ਐੱਸ. ਆਈ. ਅਸ਼ੋਕ ਕੁਮਾਰ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਵੇਂ ਪਤੀ-ਪਤਨੀ ਦੇ ਬਿਆਨ ਕਲਮਬੱਧ ਕਰ ਲਏ ਹਨ ਅਤੇ ਇਨ੍ਹਾਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਸਹੁਰਿਆਂ ਹੱਥੋਂ ਤੰਗ ਵਿਅਕਤੀ ਨੇ ਕੀਤੀ ਆਤਮ ਹੱਤਿਆ, 3 ਵਿਰੁੱਧ ਕੇਸ ਦਰਜ
NEXT STORY