ਜ਼ੀਰਾ ( ਅਕਾਲੀਆਂਵਾਲਾ ) - ਭਾਈ ਘਨੱਈਆ ਸੇਵਾ ਸੁਸਾਇਟੀ ਪਿੰਡ ਸਨ੍ਹੇਰ ਵੱਲੋਂ ਸਮਾਜਿਕ ਕੁਰੀਤੀਆਂ ਨੂੰ ਠੱਲਣ ਲਈ ਚਲਾਈ ਮੁਹਿੰਮ ਨੂੰ ਸਵੀਕਾਰ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨ ਦੇਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸੰਤ ਬਾਬਾ ਗੁਰਸੇਵਕ ਸਿੰਘ ਜੀ, ਸਰਪੰਚ ਕਰਮਜੀਤ ਸਿੰਘ, ਪ੍ਰਧਾਨ ਮੱਖਣ ਸਿੰਘ, ਪ੍ਰਧਾਨ ਸੁਖਪਾਲ ਸਿੰਘ, ਹਰਜਿੰਦਰ ਸਿੰਘ, ਮੁਖਤਿਆਰ ਸਿੰਘ, ਗੁਰਚਰਨ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਇਨ੍ਹਾਂ ਅਹੁਦੇਦਾਰਾਂ ਨੇ ਕਿਹਾ ਕਿ ਸਾਡਾ ਸਮਾਜ ਫਜ਼ੂਲ ਖਰਚੀਆਂ, ਨਸ਼ੇ ਅਤੇ ਹੋਰ ਸਮਾਜਿਕ ਕੁਰੀਤੀਆਂ 'ਚ ਗੁਲਤਾਨ ਹੋ ਗਿਆ ਹੈ। ਸੰਸਥਾ ਵੱਲੋਂ ਇਹ ਘੋਸ਼ਣਾ ਕੀਤੀ ਗਈ ਸੀ ਕਿ ਜਿਹੜੇ ਪਰਿਵਾਰ ਸਮਾਜਕ ਕਾਰ ਵਿਹਾਰ ਸਾਦਕ ਢੰਗ ਨਾਲ ਕਰਨ ਵਾਲੇ ਪਰਿਵਾਰਾਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਹੋਰਾਂ ਲੋਕਾਂÎ ਨੂੰ ਇਸ ਲਹਿਰ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪੁਲਸ ਨੂੰ ਸ਼ਿਕਾਇਤ ਦੀ ਉਡੀਕ
NEXT STORY