ਲੌਂਗੋਵਾਲ (ਵਿਜੇ, ਵਸ਼ਿਸ਼ਟ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚਲੀ ਕੈਪਟਨ ਸਰਕਾਰ ਇਕ ਫੇਲ ਸਰਕਾਰ ਸਾਬਤ ਹੋਈ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਇਹ ਸਰਕਾਰ ਪੂਰਾ ਨਹੀਂ ਕਰ ਸਕੀ। ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ-ਪੱਤਰ ਵੰਡਣ ਸਬੰਧੀ ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਰੱਖੇ ਗਏ ਸਮਾਗਮ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਅੱਗੇ ਕਿਹਾ ਕਿ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਹੋਏ ਗਠਜੋੜ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ’ਚੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਸਫਾਇਆ ਹੋ ਜਾਵੇਗਾ।
ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਪਿੰਡ ਮੌਜੇਵਾਲਾ ਦੇ ਕਿਸਾਨ ਦੀ ਮੌਤ
ਇਸ ਮਜਬੂਤ ਗਠਜੋੜ ਸਦਕਾ ਜਿੱਥੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀਆਂ ਜੜ੍ਹਾ ਹੋਰ ਵਧੇਰੇ ਮਜ਼ਬੂਤ ਹੋਣਗੀਆਂ ਉਥੇ ਹੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਐੱਸ.ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਹਰ ਛੋਟੇ-ਵੱਡੇ ਪਿੰਡ ’ਚ ਐੱਸ. ਸੀ. ਵਿੰਗ ਦੀਆਂ ਇਕਾਈਆ ਸਥਾਪਿਤ ਕੀਤੀਆ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਮਾਫੀਆ ਸਰਕਾਰ ਚਲਾਉਣ ’ਚ ਬਾਦਲਾਂ ਤੋਂ ਵੀ ਅੱਗੇ ਨਿਕਲੇ ਕਾਂਗਰਸੀ : ਹਰਪਾਲ ਚੀਮਾ
ਇਸ ਲੜੀ ਤਹਿਤ ਹੀ ਅੱਜ ਇਥੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਭੜੋ ਅਤੇ ਸੂਬਾ ਆਗੂ ਭਾਈ ਮਲਕੀਤ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਰੱਖੇ ਗਏ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਨਾਲ ਸਬੰਧਤ ਐੱਸ.ਸੀ. ਵਿੰਗ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਨਿਯੁਕਤੀ-ਪੱਤਰ ਦਿੱਤੇ ਗਏ ਹਨ।
ਇਸ ਮੌਕੇ ਯੂਥ ਵਿੰਗ ਅਕਾਲੀ ਦਲ ਦੇ ਸੂਬਾ ਆਗੂ ਕਾਕਾ ਨਵਇੰਦਰ ਪ੍ਰੀਤ ਸਿੰਘ ਲੌਂਗੋਵਾਲ ਤੋਂ ਇਲਾਵਾ ਐੱਸ.ਸੀ. ਵਿੰਗ ਦੇ ਨਵ-ਨਿਯੁਕਤ ਅਹੁਦੇਦਾਰ ਸਰਪੰਚ ਹਨਮੇਸ ਸਿੰਘ, ਸਰਪੰਚ ਜਸਵੀਰ ਸਿੰਘ, ਮਾਸਟਰ ਰੁਲਦੂ ਸਿੰਘ, ਨਛੱਤਰ ਸਿੰਘ (ਨਾਟੀ) ਲੌਂਗੋਵਾਲ, ਜੈ ਰਾਮ ਸਾਹੋਕੇ, ਰਾਮ ਸਿੰਘ ਤੋਲਾਵਾਲ, ਗੁਲਾਬ ਸਿੰਘ ਤੋਲਾਵਾਲ, ਜੱਗੀ ਸਿੰਘ ਝਾੜੋਂ, ਅਮਿ੍ਰਤਪਾਲ ਲੌਂਗੋਵਾਲ, ਕਿ੍ਰਸ਼ਨ ਸਿੰਘ, ਰਾਜਪਾਲ ਸਿੰਘ, ਗੁਰਚਰਨ ਸਿੰਘ, ਪ੍ਰਿੰ. ਗੁਰਮੇਲ ਸਿੰਘ, ਦਲਬਾਰਾ ਸਿੰਘ ਫੋਜੀ, ਨਾਜ਼ਰ ਸਿੰਘ ਅਤੇ ਦਸ਼ਨ ਸਿੰਘ ਪੀ.ਏ. ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, 2 ਮਹੀਨੇ ਬਾਅਦ ਹੋਣਾ ਸੀ ਵਿਆਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, 2 ਮਹੀਨੇ ਬਾਅਦ ਹੋਣਾ ਸੀ ਵਿਆਹ
NEXT STORY