ਲੌਂਗੋਵਾਲ(ਵਸ਼ਿਸ਼ਟ) : ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਆਪਣੇ ਸਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਜ. ਸਕੱਤਰ ਯੂਥ ਅਕਾਲੀ ਦਲ ਨਾਲ ਆਪਣੇ ਜੱਦੀ ਕਸਬਾ ਲੌਂਗੋਵਾਲ ਵਿਖੇ ਵੋਟ ਪਾਈ । ਇਸ ਮੌਕੇ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਕਮਲਜੀਤ ਕੌਰ ਰਾਜੋਆਣਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ : ਸੁਨਾਮ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਹੇਠ ਵੋਟਾਂ ਪੈਣ ਦਾ ਕੰਮ ਜਾਰੀ
ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਅੱਜ ਸਵੇਰ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਈ ਹਲਕਾ ਵਿਧਾਇਕ, ਪਾਰਟੀ ਉਮੀਦਵਾਰ ਅਤੇ ਸੰਗਰੂਰ ਦੇ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਨਜ਼ਰ ਆਏ। 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ, ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਵੋਟ ਪਾ ਚੁੱਕੇ ਹਨ। ਇਸ ਵੇਲੇ ਵੀ ਲੋਕ ਵੋਟ ਪਾਉਣ ਲਈ ਪਹੁੰਚ ਰਹੇ ਹਨ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
NIA ਵੱਲੋਂ ਲੁਧਿਆਣਾ, ਫ਼ਿਰੋਜ਼ਪੁਰ ਸਣੇ 7 ਥਾਵਾਂ 'ਤੇ ਛਾਪੇਮਾਰੀ, ਅੱਤਵਾਦੀ ਰਿੰਦਾ ਨਾਲ ਸਬੰਧਿਤ ਦਸਤਾਵੇਜ਼ ਜ਼ਬਤ
NEXT STORY