ਸ਼ੇਰਪੁਰ (ਅਨੀਸ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਪਾਸੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਵੇਂ ਇਹ ਲਾਂਘਾ ਕੋਰੋਨਾ ਮਹਾਮਾਰੀ ਕਾਰਨ ਬਣੇ ਹਾਲਾਤਾਂ ਕਰਕੇ ਬੰਦ ਹੋਇਆ ਸੀ, ਪਰ ਹੁਣ ਜਦੋਂ ਸਰਕਾਰ ਵਲੋਂ ਸਾਵਧਾਨੀਆਂ ਤਹਿਤ ਕਾਫ਼ੀ ਛੋਟਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸੰਗਤ ਲਈ ਖੋਲ੍ਹ ਦੇਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸੰਗਤਾਂ ਚਾਹੁੰਦੀਆਂ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਲਾਂਘੇ ਨੂੰ ਮੁੜ ਬਹਾਲ ਕੀਤਾ ਜਾਵੇ, ਤਾਂ ਜੋ ਉਹ ਆਪਣੀ ਸ਼ਰਧਾ ਪ੍ਰਗਟਾਅ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਪਾਕਿਸਤਾਨ ਸਰਕਾਰ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਅਤੇ ਭਾਰਤ ਸਰਕਾਰ ਨੂੰ ਵੀ ਇਸ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।
ਵੱਡੀ ਵਾਰਦਾਤ : ਵਧਾਈ ਮੰਗ ਕੇ ਆ ਰਹੇ ਖੁਸਰਿਆਂ ਨੂੰ ਗੋਲੀਆਂ ਨਾਲ ਭੁੰਨ੍ਹਿਆ
NEXT STORY