ਜਲੰਧਰ : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ਤੋਂ ਬਾਅਦ ਵੇਰਕਾ ਦੇ ਸਥਾਨਕ ਲੋਕਾਂ ਵਲੋਂ ਭਾਈ ਖਾਲਸਾ ਦੇ ਸਸਕਾਰ ਦਾ ਵਿਰੋਧ ਕਰਨ 'ਤੇ ਮੁੱਖ ਮੰੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਸਕਾਰ ਦਾ ਵਿਰੋਧ ਕਰਨਾ ਗਲਤ ਹੈ ਅਤੇ ਸਰਕਾਰ ਇਸ ਗੱਲ ਦਾ ਧਿਆਨ ਰੱਖੇਗੀ ਕਿ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ। ਕੈਪਟਨ ਨੇ ਕਿਹਾ ਕਿ ਜਿਨ੍ਹਾਂ ਨੇ ਇੰਨੀਆਂ ਕੁਰਬਾਨੀਆਂ ਕੀਤੀਆਂ ਉਨ੍ਹਾਂ ਸ਼ਖਸੀਅਤਾਂ ਦਾ ਸਸਕਾਰ ਰੋਕਣਾ ਮਾੜੀ ਗੱਲ ਹੈ, ਜੇਕਰ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦਾ ਸਸਕਾਰ ਕਰਨਾ ਸਾਡਾ ਫਰਜ਼ ਹੈ।
ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 51
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਡਰ ਹੁੰਦਾ ਹੈ ਕਿ ਕਿਤੇ ਬਿਮਾਰੀ ਸਾਡੇ ਇਲਾਕੇ ਵਿਚ ਨਾ ਫੈਲ ਜਾਵੇ ਜਿਸ ਕਾਰਨ ਉਹ ਸਸਕਾਰ ਦਾ ਵਿਰੋਧ ਕਰਦੇ ਹਨ ਪਰ ਉਹ ਲੋਕਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਜਦੋਂ ਕਿਸੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੁੰਦੀ ਹੈ ਤਾਂ ਉਸ ਦੀ ਮ੍ਰਿਤਕ ਦੇਹ ਨੂੰ ਇਸ ਤਰ੍ਹਾਂ ਰੱਖਿਆ ਜਾਂਦਾ ਹੈ ਕਿ ਇਹ ਬਿਮਾਰੀ ਹੋਰ ਨਾ ਫੈਲੇ। ਲਿਹਾਜ਼ਾ ਭਵਿੱਖ ਵਿਚ ਅਜਿਹੀ ਘਟਨਾ ਨਾ ਹੋਵੇ ਇਸ ਦਾ ਸਰਕਾਰ ਪੂਰਾ ਧਿਆਨ ਰੱਖੇਗੀ।
ਇਹ ਵੀ ਪੜ੍ਹੋ : ਕਰਫਿਊ ਕਾਰਨ ਘਟਿਆ ਪ੍ਰਦੂਸ਼ਣ, ਜਲੰਧਰ ਤੋਂ ਨਜ਼ਰ ਆਉਣ ਲੱਗੇ ਬਰਫ ਨਾਲ ਲੱਦੇ ਪਹਾੜ
ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ ਸੀ। ਬੁੱਧਵਾਰ ਨੂੰ ਭਾਈ ਨਿਰਮਲ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਵੀਰਵਾਰ ਸਵੇਰੇ ਤੜਕੇ ਸਾਢੇ ਚਾਰ ਵਜੇ ਉਹ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਕੌਮ ਨੂੰ ਵੱਡਾ ਘਾਟਾ ਪਿਆ ਹੈ। ਭਾਈ ਨਿਰਮਲ ਸਿੰਘ ਖਾਲਸਾ ਨੂੰ 2009 ਵਿਚ ਪਦਮਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ ਸੀ।
ਇਹ ਵੀ ਪੜ੍ਹੋ : ਮ੍ਰਿਤਕ ਬਲਦੇਵ ਸਿੰਘ ਦੇ ਪਿੰਡ ਪਠਲਾਵਾ ਦੇ ਸਰਪੰਚ ਦਾ ਵੱਡਾ ਬਿਆਨ, ਦਿੱਤਾ ਇਹ ਸੁਨੇਹਾ
ਕਿੱਕਰ ਵੱਢਣ ਦੇ ਮਾਮਲੇ ਨੂੰ ਲੈ ਕੇ ਪੁਲਸ ਤੇ ਬਸਤੀ ਨਿਵਾਸੀਆਂ ਵਿਚਕਾਰ ਚੱਲੇ ਇੱਟਾਂ-ਰੋੜੇ
NEXT STORY