ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਬੋਲਣ ਵਾਲੇ ਅਨਿਲ ਅਰੋੜਾ ਦੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਬੰਦੇ ਨੇ ਜੋ ਸ਼ਬਦ ਵਰਤੇ ਹਨ, ਉਨ੍ਹਾਂ ਨੂੰ ਸੁਣ ਕੇ ਉਹ ਹੈਰਾਨ ਹੋ ਗਏ ਹਨ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਨਾਨਕ ਦੇਵ ਜੀ ਮਰਦਾਨੇ ਦੇ ਨਾਲ ਇਸ ਸਮਾਜ 'ਚ ਨਾ ਆਉਂਦੇ ਤਾਂ ਸਾਡੀ ਕੌਣ ਸੁਣਦਾ।
ਇਹ ਵੀ ਪੜ੍ਹੋ : ਕੀ ਧੀ ਤੋਂ ਬਾਅਦ ਹੁਣ 'ਬਲਵੰਤ ਸਿੰਘ ਰਾਮੂਵਾਲੀਆ' ਵੀ ਭਾਜਪਾ 'ਚ ਸ਼ਾਮਲ ਹੋਣਗੇ?, ਸੁਣੋ ਪੂਰਾ ਇੰਟਰਵਿਊ (ਵੀਡੀਓ)
ਉਨ੍ਹਾਂ ਕਿਹਾ ਕਿ ਗੱਲ ਹਿੰਦੂਆਂ ਦੀ ਨਹੀਂ ਹੈ, ਭਾਵੇਂ ਵਿਅਕਤੀ ਕਿਸੇ ਵੀ ਜਾਤ-ਧਰਮ 'ਚ ਪੈਦਾ ਹੋਇਆ ਹੋਵੇ ਪਰ ਇੰਨੀ ਨਫ਼ਰਤ ਕਿਉਂ। ਉਨ੍ਹਾਂ ਕਿਹਾ ਕਿ ਕਿਸੇ ਦੇ ਲਈ ਵੀ ਇੰਨੀ ਜ਼ਿਆਦਾ ਨਫ਼ਰਤ ਦਿਲ 'ਚ ਰੱਖਣਾ ਬਹੁਤ ਹੀ ਗਲਤ ਹੈ। ਢੱਡਰੀਆਂ ਵਾਲਿਆਂ ਨੇ ਕਿਹਾ ਕਿ ਇਹ ਲੋਕ ਕਿੰਨੇ ਭੈੜੇ ਹਨ, ਜੋ ਆਪਣੇ ਅੰਦਰ ਇੰਨੀ ਜ਼ਹਿਰ ਲੈ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸਮਾਜ 'ਚ ਕ੍ਰਾਂਤੀ ਲਿਆਉਣ ਵਾਲੇ ਸ਼ਖ਼ਸ, ਮਹਾਂਪੁਰਸ਼ ਸਭ ਦੇ ਸਾਂਝੇ ਹੁੰਦੇ ਹਨ, ਸਮਾਜ ਨੂੰ ਸੌਖਿਆਂ ਕਰਨ ਵਾਲੇ ਸਭ ਦੇ ਸਾਂਝੇ ਹੁੰਦੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੁੱਟ ਕੇ ਖਾਣ ਵਾਲੇ ਬੰਦਿਆਂ ਤੋਂ ਬਚਾ ਕੇ ਮਨੁੱਖ ਦਾ ਸਾਹ ਸੌਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਭਾਵੇਂ ਕੁੱਝ ਵੀ ਕਰ ਲਵੇ ਪਰ ਮਨ ਨੂੰ ਕਾਬੂ ਕਰਨਾ ਬੇਹੱਦ ਮੁਸ਼ਕਲ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਸੱਦੀ ਪ੍ਰਸ਼ਾਸਨਿਕ ਅਫ਼ਸਰਾਂ ਦੀ ਅਹਿਮ ਬੈਠਕ
ਦੱਸਣਯੋਗ ਹੈ ਕਿ ਅਨਿਲ ਅਰੋੜਾ ਨਾਂ ਦੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਮਾੜੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ, ਜਿਸ ਤੋਂ ਬਾਅਦ ਇਹ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰਵਾਸੀ ਭਾਈਚਾਰੇ ਦੇ ਆਗੂ ਡਾ.ਪੀ. ਡੀ. ਯਾਦਵ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ
NEXT STORY