ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਵਰਜਿਤ ਵਾਲੀਆ ਨੇ ਕਿਹਾ ਕਿ ਸਤਲੁਜ ਵਿਚ ਪਾਣੀ ਸਿਰਫ਼ ਤਹਿ ਕੀਤੀ ਮਾਤਰਾ ਮੁਤਾਬਕ ਹੀ ਛੱਡਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਗਾਤਾਰ ਸਥਿਤੀ 'ਤੇ ਨਿਗਰਾਨੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜੇ ਲੋਕ ਬੇਬੁਨਿਆਦ ਅਫਵਾਹਾਂ ਫੈਲਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਭਾਖੜਾ ਬੰਨ੍ਹ ਦਾ ਪਾਣੀ ਦਾ ਪੱਧਰ ਅੱਜ 1671.49 ਫੁੱਟ ਦਰਜ ਕੀਤਾ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ 8 ਫੁੱਟ ਘੱਟ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ
ਨੰਗਲ ਅਤੇ ਆਨੰਦਪੁਰ ਸਾਹਿਬ ਹਾਈਡਲ ਨਹਿਰਾਂ ਸਮੇਤ ਸਤਲੁਜ ਦਰਿਆ ਦਾ ਪਾਣੀ ਵੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਸਿਰਫ਼ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਹੀ ਪਾਲਣਾ ਕਰਨ।
ਇਹ ਵੀ ਪੜ੍ਹੋ : ਛੁੱਟੀਆਂ ਦੇ ਬਾਵਜੂਦ ਖੁੱਲ੍ਹਾ ਪੰਜਾਬ ਦਾ ਇਹ ਸਕੂਲ, ਅਚਾਨਕ ਆ ਗਿਆ ਪਾਣੀ, 400 ਵਿਦਿਆਰਥੀ ਫਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੜ੍ਹ ਨਾਲ ਤਬਾਹੀ! ਬਿਆਸ ਦਰਿਆ ਦੇ ਹੜ੍ਹ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
NEXT STORY