ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਸਮਾਰੋਹ ਦੌਰਾਨ ਭੰਗੜਾ ਪਾ ਰਹੇ ਲੋਕਾਂ ਵੱਲੋਂ ਖੁਸ਼ੀ ਵਿਚ ਚਲਾਈ ਜਾ ਰਹੀ ਗੋਲੀ ਇਕ ਨੌਜਵਾਨ ਦੀ ਛਾਤੀ ’ਚ ਵੱਜ ਗਈ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਦਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਥਾਣਾ ਕੰਬੋ ਦੀ ਪੁਲਸ ਨੇ ਹਰਮਨ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ
ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਹੀਰਾ ਸਿੰਘ ਨੇ ਦੱਸਿਆ ਕਿ ਉਸਦਾ ਭਣੇਵਾਂ ਪਵਨਦੀਪ ਸਿੰਘ ਅਤੇ ਉਕਤ ਮੁਲਜ਼ਮ ਇਕ ਸ਼ਗਨ ਸਮਾਰੋਹ ਦੌਰਾਨ ਭੰਗੜਾ ਪਾ ਰਹੇ ਸਨ। ਇਸ ਦੌਰਾਨ ਮੁਲਜ਼ਮ ਹਰਮਨ ਸਿੰਘ ਅਤੇ ਜਿੰਮੀ ਖੁਸ਼ੀ ਵਿਚ ਹਵਾਈ ਫਾਇਰ ਕਰ ਰਹੇ ਸਨ। ਇਨ੍ਹਾਂ ਵਿੱਚੋਂ ਇਕ ਗੋਲੀ ਮੇਰੇ ਭਾਣਜੇ ਪਵਨਦੀਪ ਸਿੰਘ ਦੀ ਛਾਤੀ ’ਚ ਵੱਜੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਅਹਿਮ ਖ਼ਬਰ : 'ਵੱਡੇ ਬਾਦਲ' ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ
NEXT STORY