ਬਨੂੜ (ਗੁਰਪਾਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਬੰਦ ਦੇ ਦਿੱਤੇ ਗਏ ਸੱਦੇ ’ਤੇ ਇਲਾਕੇ ਦੇ ਕਿਸਾਨਾਂ ਵਲੋਂ ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਸਨੇਟਾ ਨੇੜੇ ਧਰਨਾ ਲਗਾਇਆ ਗਿਆ। ਇਸ ਦੌਰਾਨ ਧਰਨੇ ਵਿਚ ਪਰਮਪ੍ਰੀਤ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਬਰਿਆਲੀ ਨੇ ਬਾਰਾਤ ਚੜ੍ਹਨ ਤੋਂ ਪਹਿਲਾਂ ਬਰਾਤੀਆਂ ਸਮੇਤ ਸ਼ਾਮਲ ਹੋਇਆ।
ਰੋਸ ਧਰਨੇ ਵਿਚ ਸ਼ਾਮਲ ਸਰਪੰਚ ਕੁਲਵੰਤ ਸਿੰਘ ਬਰਿਆਲੀ, ਨੰਬਰਦਾਰ ਮੇਜਰ ਸਿੰਘ ਸਨੇਟਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਖਜ਼ਾਨ ਸਿੰਘ ਹੁਲਕਾ, ਗਿਆਨੀ ਗੁਰਮੁੱਖ ਸਿੰਘ, ਟਿੱਕਾ ਹੁਲਕਾ, ਬਾਜਾ ਸਿੰਘ, ਗੁਰਪ੍ਰੀਤ ਵਿਰਕ ਤੋਂ ਇਲਾਵਾ ਹੋਰ ਕਿਸਾਨਾਂ ਨੇ ਮੋਦੀ ਸਰਕਾਰ ਗਿਆਨੀ ਗੁਰਮੁਖ ਸਿੰਘ ਟਿੱਕਾ ਹੁਲਕਾ ਬਾਜਾ ਸਨੇਟਾ ਤੋਂ ਇਲਾਵਾ ਹੋਰ ਬਹੁਤ ਸਾਰੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਵਿਚ ਸ਼ਾਮਲ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਤਾਂ ਜੋ ਲੰਮੇ ਸਮੇਂ ਤੋਂ ਧਰਨਿਆਂ ’ਤੇ ਬੈਠੇ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ।
ਜਲੰਧਰ ਜ਼ਿਲ੍ਹੇ ’ਚ ‘ਕੋਰੋਨਾ’ ਦਾ ਮੁੜ ਧਮਾਕਾ, 13 ਪੀੜਤਾਂ ਦੀ ਮੌਤ, 500 ਦੇ ਕਰੀਬ ਮਿਲੇ ਪਾਜ਼ੇਟਿਵ
NEXT STORY