ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਕੇਂਦਰ ਦੀਆਂ ਨੀਤੀਆਂ ਖਿਲਾਫ ਵਿਰੋਧ ਦਰਜ ਕਰਵਾਉਣ ਲਈ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਬੈਂਕ ਯੂਨੀਅਨਾਂ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਦਾ ਟਾਂਡਾ 'ਚ ਫਿਲਹਾਲ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ ਹੈ। ਇਲਾਕੇ 'ਚ ਦੁਕਾਨਾਂ, ਸਕੂਲ ਅਤੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹੇ ਹਨ। ਹਾਲਾਂਕਿ ਹੜਤਾਲ ਕਾਰਨ ਪੰਜਾਬ ਨੈਸ਼ਨਲ ਬੈਂਕ, ਕੈਨੇਰਾ ਬੈਂਕ ਅਤੇ ਡਾਕ ਘਰ ਬੰਦ ਹਨ ਜਦਕਿ ਬਾਕੀ ਸਰਕਾਰੀ ਅਤੇ ਨਿੱਜੀ ਬੈਂਕਾਂ ਦਾ ਕੰਮ ਕਾਜ ਆਮ ਦਿਨਾਂ ਵਾਂਗ ਚੱਲ ਰਿਹਾ ਹੈ।
ਉਧਰ ਹੜਤਾਲ ਦੇ ਸਮਰਥਨ 'ਚ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਦੁਪਹਿਰ 2 ਵਜੇ ਸ਼ਿਮਲਾ ਪਹਾੜੀ ਪਾਰਕ ਰੋਸ ਮਾਰਚ ਕੱਢਿਆ ਜਾਵੇਗਾ, ਜਿਸ 'ਚ ਵੱਖ-ਵੱਖ ਮਹਿਕਮਿਆਂ ਅਤੇ ਜਥੇਬੰਦੀਆਂ ਨਾਲ ਸੰਬੰਧਤ ਕਰਮਚਾਰੀ, ਮਜ਼ਦੂਰ ਅਤੇ ਕਿਸਾਨ ਸੂਬਾ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਨਗੀਆਂ।
ਇਕ ਅਪ੍ਰੈਲ ਤੋਂ ਸਰਕਾਰੀ ਸਕੂਲਾਂ 'ਚ ਹਾਜ਼ਰੀ ਲਈ ਨਹੀਂ ਹੋਵੇਗਾ ਕੋਈ ਰਜਿਸਟਰ
NEXT STORY