ਮੋਹਾਲੀ (ਪਰਦੀਪ) : ਤਿੰਨ ਖੇਤੀ ਬਿੱਲਾਂ ਅਤੇ ਐੱਮ. ਐੱਸ. ਪੀ. ਨੂੰ ਲਾਗੂ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਨੂੰ ਮੋਹਾਲੀ ਵਿੱਚ ਕਾਮਯਾਬ ਬਣਾਉਣ ਲਈ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਥਾਂ-ਥਾਂ ਮੋਰਚੇ ਸੰਭਾਲੇ ਹੋਏ ਹਨ, ਜਿਸ ਦੇ ਤਹਿਤ ਸਿਰਫ਼ ਸਿਹਤ ਮਹਿਕਮੇ ਨਾਲ ਸਬੰਧਿਤ ਮੁਲਾਜ਼ਮਾਂ, ਪੱਤਰਕਾਰਾਂ, ਪੁਲਸ ਅਤੇ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਹੀ ਅੱਗੇ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ 'ਤੇ ਅੱਜ 'ਭਾਰਤ ਬੰਦ' ਦਾ ਐਲਾਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ
ਇੱਥੇ ਐੱਸ. ਸੀ. ਐੱਲ. ਲਾਈਟਾਂ ਅਤੇ ਖਰੜ ਤੋਂ ਡੇਰਾਬੱਸੀ ਵਾਲੇ ਪਾਸੇ ਨੂੰ ਜਾਂਦੀ ਏਅਰਪੋਰਟ ਰੋਡ 'ਤੇ ਸੈਕਟਰ-82 ਵਿਖੇ ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਲਾਮਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸ਼ੁਰੂ ਕੀਤੇ ਗਏ ਵਿਸ਼ਾਲ ਅੰਦੋਲਨ ਨੂੰ ਸਫ਼ਲ ਬਣਾਇਆ ਜਾ ਸਕੇ।
ਇਸ ਅੰਦੋਲਨ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਲਈ ਪੁਲਸ ਮੁਲਾਜ਼ਮਾਂ ਵੱਲੋਂ ਨਾਕਿਆਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਇਕੱਠਾਂ ਵਿੱਚ ਪੂਰੀ ਮੁਸਤੈਦੀ ਨਾਲ ਜ਼ਿੰਮੇਵਾਰੀ ਸੰਭਾਲੀ ਹੋਈ ਹੈ।
ਇਹ ਵੀ ਪੜ੍ਹੋ : 'ਪ੍ਰਸ਼ਾਂਤ ਕਿਸ਼ੋਰ' ਨੇ ਪਹਿਲੀ ਵਾਰ ਬਣੇ ਕਾਂਗਰਸੀ ਵਿਧਾਇਕਾਂ ਨਾਲ ਕੀਤੀ ਮੀਟਿੰਗ, ਲਿਆ ਫੀਡਬੈਕ
ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀ ਮੁਕੰਮਲ ਹਮਾਇਤ ਕੀਤੀ ਜਾ ਰਹੀ ਹੈ।
ਇਸ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਸਟੇਟਸਾਂ 'ਤੇ ਸਲੋਗਨ ਲਗਾ ਰੱਖੇ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਵੀ ਪਿਛਲੇ ਕਈ ਦਿਨਾਂ ਤੋਂ ਇਸ ਅੰਦੋਲਨ ਨੂੰ ਸਫ਼ਲ ਕਰਨ ਦੇ ਲਈ ਤਿਆਰੀਆਂ ਵਿੱਢੀਆਂ ਹੋਈਆਂ ਸਨ।
ਇਹ ਵੀ ਪੜ੍ਹੋ : ਲੁਧਿਆਣਾ : Improvment Trust ਦੇ ਚੇਅਰਮੈਨ ਤੇ EO ਕੋਰੋਨਾ ਪਾਜ਼ੇਟਿਵ, ਦਫ਼ਤਰ 2 ਦਿਨਾਂ ਲਈ ਬੰਦ
ਜ਼ਿਕਰਯੋਗ ਹੈ ਕਿ ਇਸ ਅੰਦੋਲਨ ਵਿੱਚ ਹਿੱਸਾ ਲੈਂਦਿਆਂ ਫੇਜ਼-11 ਵਿਖੇ ਲਾਈਟਾਂ ਤੇ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਿਲਕੁਲ ਸਾਹਮਣੇ ਏਅਰਪੋਰਟ ਰੋਡ 'ਤੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਲੋਕਾਂ ਵੱਲੋਂ ਹਰ ਰੋਜ਼ ਸ਼ਾਮ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ।
ਨੋਟ : ਭਾਰਤ ਬੰਦ ਦੇ ਸੱਦੇ 'ਤੇ ਮੋਹਾਲੀ ਵਿਖੇ ਕਿਸਾਨਾਂ ਵੱਲੋਂ ਮੋਰਚਾ ਲਾਉਣ ਬਾਰੇ ਦਿਓ ਆਪਣੀ ਰਾਏ
ਨਸ਼ੇ ਦੇ ਧੰਦੇ ’ਚ ਪੁਲਸ ਦੀ ਮਿਲੀਭੁਗਤ ਮੁੱਖ ਮੰਤਰੀ ਦੀ ਨਾਲਾਇਕੀ, ਦੇਣ ਅਸਤੀਫ਼ਾ : ਗਿਆਸਪੁਰਾ
NEXT STORY