ਰੂਪਨਗਰ (ਸੱਜਣ ਸਿੰਘ ਸੈਣੀ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ਦੇ ਚਾਰ ਮਹੀਨੇ ਪੂਰੇ ਹੋਣ ’ਤੇ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ ’ਚ ਭਾਵੇਂ ਰੂਪਨਗਰ ਦੇ ਸਮੂਹ ਦੁਕਾਨਦਾਰਾਂ ਅਤੇ ਵਕੀਲਾਂ ਵੱਲੋਂ ਦੁਕਾਨਾਂ ਅਤੇ ਅਦਾਲਤਾਂ ਦਾ ਕੰਮਕਾਜ ਠੱਪ ਰੱਖਿਆ ਗਿਆ ਹੈ ਪਰ ਰੂਪਨਗਰ ਵਿਚ ਕੁਝ ਸ਼ਰਾਬ ਦੇ ਠੇਕੇ ਅਤੇ ਮੌਲ ਖੁੱਲ੍ਹੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਮਹਿਕਮੇ ’ਚ ਵੱਡਾ ਫੇਰ-ਬਦਲ, ਕਈ ਅਫ਼ਸਰਾਂ ਦੇ ਤਬਾਦਲੇ
ਇਸ ਦੀ ਸੂਚਨਾ ਜਦੋਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਮਿਲੀ ਤਾਂ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਸ਼ਰਾਬ ਦੇ ਠੇਕੇ ਅਤੇ ਮੌਲ ਬੰਦ ਕਰਵਾਉਣ ਲਈ ਪਹੁੰਚ ਗਏ ਅਤੇ ਖੁੱਲ੍ਹੇ ਠੇਕਿਆਂ ਅਤੇ ਮੌਲਾ ਦੇ ਅੱਗੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸ਼ਰਾਬ ਠੇਕੇਦਾਰਾਂ ਅਤੇ ਮੌਲ ਦੇ ਵਰਕਰਾਂ ਵੱਲੋਂ ਠੇਕਿਆਂ ਅਤੇ ਮੌਲਾ ਨੂੰ ਬੰਦ ਕਰ ਦਿੱਤਾ ਗਿਆ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਚਿਤਾਵਨੀ ਦਿੱਤੀ ਕਿ ਜੇ ਮੁੜ ਇਹ ਖੋਲ੍ਹੇ ਗਏ ਤਾਂ ਆਪਣੇ ਨੁਕਸਾਨ ਦੇ ਜ਼ਿੰਮੇਵਾਰ ਉਹ ਖੁਦ ਹੋਣਗੇ ।
ਇਹ ਵੀ ਪੜ੍ਹੋ : ਲੁਧਿਆਣਾ ’ਚ ਖ਼ੌਫਨਾਕ ਵਾਰਦਾਤ, ਪਹਿਲਾਂ ਅੱਖਾਂ ਤੇ ਮੂੰਹ ’ਚ ਪਾਈਆਂ ਮਿਰਚਾਂ, ਫਿਰ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਵੱਢ-ਟੁੱਕ
ਦੂਜੇ ਪਾਸੇ ਦੁਕਾਨਦਾਰਾਂ ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਇਸ ਭਾਰਤ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦੇ ਹੋਏ ਦੁਕਾਨਾਂ ਬੰਦ ਰੱਖੀਆਂ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ । ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਹੋਲੇ ਮਹੱਲੇ ਨੂੰ ਮੁੱਖ ਰੱਖਦੇ ਹੋਏ ਫ਼ੈਸਲਾ ਕੀਤਾ ਕਿ ਜ਼ਿਲ੍ਹਾ ਰੂਪਨਗਰ ਵਿਚ ਕੋਈ ਵੀ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ ਕਿਉਂਕਿ ਇਸ ਦੇ ਨਾਲ ਹੋਲੇ ਮਹੱਲੇ ’ਤੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਰੂਪਨਗਰ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਗਿਆ ।
ਇਹ ਵੀ ਪੜ੍ਹੋ : ਬਾਦਲ ਪਰਿਵਾਰ ਦੇ ਨਜ਼ਦੀਕੀ ਕੁਲਬੀਰ ਸਿੰਘ ਰੰਧਾਵਾ ਦੀ ਕੋਰੋਨਾ ਕਾਰਨ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਭਵਾਨੀਗੜ੍ਹ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰਾਂ ਅਤੇ ਸੜਕਾਂ 'ਤੇ ਪਸਰੀ ਸੁੰਨਸਾਨ
NEXT STORY