ਜਲੰਧਰ (ਸੋਨੂੰ)— ਭਾਰਤ 'ਚ ਅੱਜ ਵੱਖ-ਵੱਖ ਟਰੇਡ ਯੂਨੀਅਨਸ ਵੱਲੋਂ ਸਰਕਾਰੀ ਨੀਤੀਆਂ ਖਿਲਾਫ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਰੋਡਵੇਜ਼ ਕਰਮਚਾਰੀ, ਬੈਂਕ ਮੁਲਾਜ਼ਮ ਅਤੇ ਫੈਕਟਰੀ ਮੁਲਾਜ਼ਮ, ਕਿਸਾਨਯ ਯੂਨੀਅਨ ਸ਼ਾਮਲ ਹਨ। ਬੰਦ ਦਾ ਮਿਲਿਆ ਜੁਲਿਆ ਅਸਰ ਅੱਜ ਜਲੰਧਰ 'ਚ ਵੀ ਦੇਖਣ ਨੂੰ ਮਿਲਿਆ।

ਭਾਰਤ ਬੰਦ ਦੌਰਾਨ ਜਲੰਧਰ ਦੇ ਫੋਕਲ ਪੁਆਇੰਟ 'ਚ ਮਜ਼ਦੂਰ ਜੱਥੇਬੰਦੀਆਂ ਵੱਲੋਂ ਰੋਸ-ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਕੁਝ ਲੋਕਾਂ ਨੇ ਡੰਡਿਆਂ ਨਾਲ ਡਰਾ ਕੇ ਰੋਜ਼ਾਨਾ ਕੰਮ 'ਤੇ ਜਾਣ ਵਾਲਿਆਂ ਦਾ ਰਸਤਾ ਰੋਕਿਆ। ਉਥੇ ਹੀ ਕਿਸਾਨ ਯੂਨੀਅਨ ਦੇ ਨੇਤਾ ਅਤੇ ਹੋਰ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਹੜਤਾਲ ਸਰਕਾਰ ਦੀਆਂ ਨੀਤੀਆਂ ਖਿਲਾਫ ਹੈ। ਕਿਸਾਨ ਯੂਨੀਅਨ ਨੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਅੱਜ ਸਰਕਾਰ ਦੀਆਂ 'ਲੋਕ ਵਿਰੋਧੀ' ਨੀਤੀਆਂ ਖਿਲਾਫ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਤਕਰੀਬਨ 25 ਕਰੋੜ ਲੋਕ ਹਿੱਸਾ ਲੈ ਰਹੇ ਹਨ। ਇਨ੍ਹਾਂ ਟਰੇਡ ਯੂਨੀਅਨਾਂ ਸਣੇ ਕਈ ਬੈਂਕਿੰਗ ਯੂਨੀਅਨਾਂ ਅਤੇ ਫੈਡਰੇਸ਼ਨਾਂ ਨੇ ਪਿਛਲੇ ਸਾਲ ਸਤੰਬਰ 'ਚ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਹੜਤਾਲ ਦੌਰਾਨ, ਸਰਵਜਨਕ ਟ੍ਰਾਂਸਪੋਰਟ, ਦੁੱਧ ਅਤੇ ਸਬਜ਼ੀਆਂ ਤੋਂ ਇਲਾਵਾ ਨੈੱਟਬੈਂਕਿੰਗ, ਏ. ਟੀ. ਐੱਮ., ਫੰਡ ਟਰਾਂਸਫਰ ਵਰਗੀਆਂ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ।
20 ਤੱਕ ਸੂਰਜ ਦੇਵਤਾ ਦੇ ਘੱਟ ਹੀ ਹੋਣਗੇ ਦਰਸ਼ਨ
NEXT STORY