ਲੁਧਿਆਣਾ/ਮਾਛੀਵਾੜਾ ਸਾਹਿਬ (ਚਾਹਲ/ਟੱਕਰ/ਜਗਰੂਪ) : 'ਸੰਯੁਕਤ ਕਿਸਾਨ ਮੋਰਚੇ' ਦੇ 'ਭਾਰਤ ਬੰਦ' ਦੇ ਸੱਦੇ 'ਤੇ ਲੁਧਿਆਣਾ ਜ਼ਿਲ੍ਹੇ 'ਚ ਵੀ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਇੱਥੇ ਸਿੱਧਵਾਂ ਬੇਟ ਵਿਖੇ ਦੁਕਾਨਾਂ ਅਤੇ ਵਪਾਰਕ ਅਦਾਰੇ ਮੁਕੰਮਲ ਤੌਰ 'ਤੇ ਬੰਦ ਦਿਖੇ।
ਇਹ ਵੀ ਪੜ੍ਹੋ : 'ਭਾਰਤ ਬੰਦ' ਵਿਚਾਲੇ PSEB ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ Advisory ਜਾਰੀ


ਇਸ ਦੇ ਨਾਲ ਹੀ ਸਾਹਨੇਵਾਲ ਮੁੱਖ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਗਈਆਂ ਅਤੇ ਸਾਰੇ ਬਾਜ਼ਾਰ ਪੂਰਨ ਤੌਰ 'ਤੇ ਖੁੱਲ੍ਹੇ ਦਿਖਾਈ ਦਿੱਤੇ। ਇਸ ਤੋਂ ਇਲਾਵਾ ਮਾਛੀਵਾੜਾ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ।

ਇਹ ਵੀ ਪੜ੍ਹੋ : ਮੋਹਾਲੀ 'ਚ ਬੰਦ ਦਾ ਮਿਲਿਆ-ਜੁਲਿਆ ਅਸਰ, ਸੜਕਾਂ 'ਤੇ ਆਮ ਵਾਂਗ ਚੱਲ ਰਿਹਾ ਟ੍ਰੈਫਿਕ (ਵੀਡੀਓ)
ਸੜਕਾਂ 'ਤੇ ਕੋਈ ਵੀ ਰੇਹੜੀ ਖੜ੍ਹੀ ਦਿਖਾਈ ਨਹੀਂ ਦਿੱਤੀ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਹਨ। ਹਾਲਾਂਕਿ ਕੁੱਝ ਬੈਂਕ ਖੁੱਲ੍ਹੇ ਹੋਏ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਆ ਕੇ ਬੰਦ ਕਰਵਾ ਦਿੱਤਾ। ਕਿਸਾਨਾਂ ਵਲੋਂ ਦੁਪਹਿਰ ਤੋਂ ਬਾਅਦ ਇੱਥੇ ਧਰਨਾ ਦਿੱਤਾ ਜਾਵੇਗਾ।


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋਹਰੀ ਨਾਗਰਿਕਤਾ ਦੇ ਦੋਸ਼ 'ਚ ਕਾਂਗਰਸੀ ਸਾਬਕਾ ਮੰਤਰੀ ਅਵਤਾਰ ਹੈਨਰੀ ਬਰੀ
NEXT STORY