ਲੁਧਿਆਣਾ (ਹਿਤੇਸ਼) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਥਾਨਕ ਆਗੂ ਵਲੋਂ ਲੁਧਿਆਣਾ ਸ਼ਹਿਰ ਦੇ ਕਿਸੇ ਕੌਂਸਲਰ ਦੇ ਸਕੂਲ ਵਿਚੋਂ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲੋੜਵੰਦਾਂ ਨੂੰ ਵੰਡਣ ਲਈ ਭੇਜੇ ਗਏ ਰਾਸ਼ਨ ਦੇ ਬੈਗ ਮਿਲਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕਰਕੇ ਰਿਪੋਰਟ ਦੋ ਦਿਨਾਂ ਵਿਚ ਉਨ੍ਹਾਂ ਨੂੰ ਪੇਸ਼ ਕਰਨ। ਆਸ਼ੂ ਨੇ ਕਿਹਾ ਕਿ ਲੋੜਵੰਦਾਂ ਲਈ ਭੇਜੇ ਗਏ ਰਾਸ਼ਨ ਦੀ ਵੰਡ ਵਿਚ ਹੇਰਾਫੇਰੀ ਬਿਲਕੁਲ ਵੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰਾਸ਼ਨ ਵੰਡ ਵਿਚ ਜੇਕਰ ਕੋਈ ਘਪਲਾ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਪਾਰਟੀ ਦਾ ਆਗੂ ਹੋਵੇ, ਕੋਈ ਲੋਕ ਨੁਮਾਇੰਦਾ ਹੋਵੇ ਜਾਂ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਹੋਵੇ।
ਇਹ ਵੀ ਪੜ੍ਹੋ : ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ 'ਚ ਐੱਸ. ਜੀ. ਪੀ. ਸੀ. ਦੀ ਕਾਰਵਾਈ 'ਤੇ ਜਥੇਦਾਰ ਦਾ ਵੱਡਾ ਬਿਆਨ
ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਰੇਕ ਲੋੜਵੰਦ ਪਰਿਵਾਰ ਤੱਕ ਰਾਸ਼ਨ ਪਾਰਦਰਸ਼ੀ ਢੰਗ ਨਾਲ ਪੁੱਜਦਾ ਕਰਨ ਲਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ ਅਤੇ ਜਲਦ ਸਮਾਰਟ ਕਾਰਡ ਵੀ ਦਿੱਤੇ ਜਾ ਰਹੇ ਹਨ ਤਾਂ ਜੋ ਰਾਸ਼ਨ ਵੰਡ ਵਿਚ ਹੇਰਾਫੇਰੀ ਦੀ ਬਿਲਕੁਲ ਵੀ ਕੋਈ ਸੰਭਾਵਨਾ ਨਾ ਰਹੇ।
ਇਹ ਵੀ ਪੜ੍ਹੋ : ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦੀ ਮੌਤ ਨੇ ਫੈਲਾਈ ਸਨਸਨੀ, ਚਾਚੇ ਨੇ ਬਿਆਨ ਕੀਤਾ ਪੂਰਾ ਸੱਚ
ਇਸ ਦੌਰਾਨ ਲੁਧਿਆਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੱਛਮੀ ਦੇ ਅਧਾਰਤ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰ ਕੇ 24 ਘੰਟਿਆਂ ਵਿਚ ਰਿਪੋਰਟ ਮੰਗ ਲਈ ਗਈ ਹੈ।
ਇਹ ਵੀ ਪੜ੍ਹੋ : ਬਰਗਾੜੀ ਅਤੇ ਐੱਸ. ਐੱਫ. ਜੇ. 'ਤੇ ਖੁੱਲ੍ਹ ਕੇ ਬੋਲੇ ਜਥੇਦਾਰ, ਦਿੱਤਾ ਵੱਡਾ ਬਿਆਨ
ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਦੇ ਸਾਹਮਣੇ ਰੇਲਵੇ ਅੰਡਰ ਬ੍ਰਿਜ ਦੀ ਥਾਂ ਬਣੇਗਾ ਰੇਲਵੇ ਓਵਰ ਬ੍ਰਿਜ : ਪ੍ਰੋ. ਚੰਦੂਮਾਜਰਾ
NEXT STORY