ਲੁਧਿਆਣਾ/ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਚਲਾਏ ਜਾ ਰਹੇ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ, ਕੌਂਸਲਰ ਸੰਨੀ ਭੱਲਾ, ਪੇਡਾ ਦੇ ਉਪ ਚੇਅਰਮੈਨ ਕਰਨ ਵੜਿੰਗ ਅਤੇ ਹੋਰ ਵੀ ਹਾਜ਼ਰ ਸਨ।
ਭਾਰਤ ਭੂਸ਼ਣ ਆਸ਼ੂ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਸੈਂਟਰ 'ਚ ਚੱਲ ਰਹੀ ਰਸੋਈ ਦਾ ਵੀ ਦੌਰਾ ਕੀਤਾ, ਜਿੱਥੇ ਕਿ ਇਥੇ ਰੁਕੇ ਵਿਅਕਤੀਆਂ ਲਈ ਭੋਜਨ ਤਿਆਰ ਕੀਤਾ ਜਾ ਰਿਹਾ ਹੈ। ਸਫਾਈ ਵਿਵਸਥਾ 'ਤੇ ਪੂਰਨ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਖੁਦ ਵੀ ਰਸੋਈ 'ਚ ਤਿਆਰ ਭੋਜਨ ਖਾਧਾ। ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਰਹਿਣ ਵਾਲੇ ਲੋਕਾਂ ਲਈ ਘਰਾਂ ਦੀ ਤਰ੍ਹਾਂ ਹੀ ਭੋਜਨ ਤਿਆਰ ਕਰਕੇ ਦਿੱਤਾ ਜਾ ਰਿਹਾ ਹੈ, ਜਿਸ 'ਚ ਚਾਰ ਰੋਟੀਆਂ, ਦਾਲ, ਸਬਜ਼ੀ ਅਤੇ ਸਲਾਦ ਸ਼ਾਮਲ ਹੁੰਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਰੋਜ਼ਾਨਾ ਤਿੰਨ ਵਾਰ ਚਾਹ, ਬਿਸਕੁਟ ਅਤੇ ਮੱਠੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦਾਅਵੇ ਨਾਲ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਭੋਜਨ ਬਹੁਤ ਵਧੀਆ ਹੈ ਅਤੇ ਕੁਆਲਿਟੀ ਦੇ ਮਾਮਲੇ 'ਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਦਰਾਂ ਅਤੇ ਸਿਰਹਾਣੇ ਆਦਿ ਧੋਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਆਸ਼ੂ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਸਾਰੇ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ, ਇਸ ਦਿਸ਼ਾ 'ਚ ਹਰ ਸੰਭਵ ਸਹਿਯੋਗ ਲਈ ਕੌਂਸਲਰ ਸਨੀ ਭੱਲਾ ਨੂੰ ਜ਼ਿਲ੍ਹਾ ਪ੍ਰਸਾਸ਼ਨ ਨਾਲ ਲਗਾਇਆ ਗਿਆ ਹੈ।
‘ਨੀਟ ਪੈੱਗ ਲਾ ਕੇ ਕੋਰੋਨਾ ਨਹੀਂ ਬਲਕਿ ਖੁੱਦ ਮੌਤ ਦੀ ਤਿਆਰੀ ਕਰ ਰਹੇ ਹੋ ਤੁਸੀਂ’
NEXT STORY