ਚੰਡੀਗੜ੍ਹ : ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ 'ਤੇ ਛਾਪੇ ਮਾਰੇ ਗਏ, ਜਿਨ੍ਹਾਂ ਵਿੱਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ। ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ 30000 ਦਾ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕੀਤੀ ਗਈ। ਇਸ ਦੌਰਾਨ 9 ਦੁਕਾਨਦਾਰਾਂ 'ਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿਚ ਮੈਟਰੋਲਜੀ ਐਕਟ 2009 ਅਧੀਨ ਜੁਰਮਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ. ਆਰ. ਪੀ. ਭਾਅ ਜਾ ਉਸ ਤੋਂ ਘੱਟ 'ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਰਾਹੀਂ ਮੁਨਾਫ਼ਾਖੋਰੀ ਨੂੰ ਰੋਕਣ ਛਾਪਾਮਾਰੀ ਦੀ ਕਾਰਵਾਈ ਭਵਿੱਖ ਵਿੱਚ ਜਾਰੀ ਰਹੇਗੀ ਅਤੇ ਜੇਕਰ ਕੋਈ ਵੱਧ ਕੀਮਤ ਵਸੂਲ ਦਾ ਫੜ੍ਹਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਲਕਾ ਦਾਖਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਸਮੇਤ ਕਈ ਪਰਿਵਾਰ ਕਾਂਗਰਸ 'ਚ ਸ਼ਾਮਲ
NEXT STORY