ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ 'ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਫਿਲਹਾਲ ਬਿਨਾ ਕੋਈ ਰਾਹਤ ਦਿੱਤੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਭਾਰੀ ਮੀਂਹ ਨੇ 'ਚੰਡੀਗੜ੍ਹ-ਮੋਹਾਲੀ' ਕੀਤਾ ਪਾਣੀਓਂ-ਪਾਣੀ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਰਹੇ ਹਾਲਾਤ
ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘਪਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ CM ਭਗਵੰਤ ਮਾਨ ਨੇ 'ਪਟਵਾਰੀਆਂ' ਦੀ ਭਰਤੀ ਨੂੰ ਲੈ ਕੇ ਕੀਤਾ ਨਵਾਂ ਐਲਾਨ
ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਹੁੰ ਚੁੱਕਣ ਤੋਂ ਬਾਅਦ ਚੇਤਨ ਸਿੰਘ ਜੌੜਾਮਾਜਰਾ ਨੇ ਸੰਭਾਲਿਆ ਅਹੁਦਾ
NEXT STORY