ਲੁਧਿਆਣਾ (ਮਹਿਰਾ) : ਕਥਿਤ ਟਰਾਂਸਪੋਰਟ ਟੈਂਡਰ ਘਪਲੇ ’ਚ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ’ਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹਾਈਕੋਰਟ ਨੇ ਸ. ਭਗਤ ਸਿੰਘ ਨੂੰ ਸ਼ਹੀਦ ਮੰਨਣ ਤੋਂ ਕੀਤਾ ਇਨਕਾਰ, ਖਾਰਜ ਕੀਤੀ ਇਹ ਪਟੀਸ਼ਨ
ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਡਾਕਟਰ ਅਜੀਤ ਅੱਤਰੀ ਨੇ ਕਰਦਿਆਂ 7 ਸਤੰਬਰ ਲਈ ਵਿਜੀਲੈਂਸ ਪੁਲਸ ਨੂੰ ਅਦਾਲਤ ’ਚ ਮਾਮਲੇ ਸਬੰਧੀ ਪੂਰਾ ਰਿਕਾਰਡ ਸਮੇਤ ਤਲਬ ਕੀਤਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਤੋਹਫ਼ਾ, 283 ਨਾਗਰਿਕ ਸੇਵਾਵਾਂ ਦੇ ਮਿਲਣਗੇ ਡਿਜੀਟਲ ਦਸਤਖ਼ਤ ਸਰਟੀਫਿਕੇਟ
ਭਾਰਤ ਭੂਸ਼ਣ ਆਸ਼ੂ ਦਾ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਸੀ। ਆਪਣੀ ਜ਼ਮਾਨਤ ਪਟੀਸ਼ਨ ’ਚ ਆਸ਼ੂ ਨੇ ਸਿਆਸੀ ਬਦਲਾਖ਼ੋਰੀ ਤਹਿਤ ਮਾਮਲੇ ’ਚ ਨਾਮਜ਼ਦ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਮ ਆਦਮੀ ਕਲੀਨਿਕ ਖੋਲ੍ਹਣ ਵਾਲੀ ਸਰਕਾਰ ਨੇ ਨਜ਼ਰ-ਅੰਦਾਜ਼ ਕੀਤੇ 560 ਸਬਸਿਡਰੀ ਸਿਹਤ ਕੇਂਦਰ : ਪ੍ਰਤਾਪ ਬਾਜਵਾ
NEXT STORY